ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਹੀ ਕਰਵਾਇਆ ਨਿਪਟਾਰਾ

Advertisement
Spread information

ਬੇਅੰਤ ਬਾਜਵਾ, ਲੁਧਿਆਣਾ, 02 ਅਗਸਤ 2023


        ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਵਾਰਡ ਨੰਬਰ 43 ਅਧੀਨ ਦੁੱਗਰੀ ਫੇਸ-2, ਗਲਾਡਾ ਹਾਈਟਸ ਸੁਸਾਇਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ, ਸ਼ਿਵਮ ਦਿਹਾੜਾ, ਵਰੁਨ ਦੁੱਗਰੀ, ਮੋਬੀ ਅਰੋੜਾ, ਇੰਦਰੀਜੀਤ ਕੌਰ, ਜਤਿਨ ਅਰੋੜਾ, ਅਰਮਜੀਤ ਸਿੰਘ ਬਿਰਦੀ ਅਤੇ ਸੋਸਾਇਟੀ ਦੇ ਹੋਰ ਲੋਕ ਵੀ ਮੌਜੂਦ ਸਨ।

Advertisement

   ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।                                                             

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

Advertisement
Advertisement
Advertisement
Advertisement
Advertisement
error: Content is protected !!