ਬਿੱਟੂ ਜਲਾਲਾਬਾਦੀ, ਫਾਜਿਲਕਾ, 3 ਅਗਸਤ 2023
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੇ ਯੋਗ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਸਿਹਤ ਕੇਂਦਰ ਵਿਖੇ ਮਨਰੇਗਾ ਕਾਮਿਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਮਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਘਰ ਵਿੱਚ ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਦਾ ਟੈਸਟ ਮੁਫਤ ਵਿੱਚ ਸਰਕਾਰੀ ਹਸਪਤਾਲ ਵਿੱਚ , ਸਰਕਾਰੀ ਸਿਹਤ ਕੇਂਦਰਾਂ ਵਿੱਚ ਕਰਵਾ ਸਕਦਾ ਹੈ ਅਤੇ ਇਸ ਦਾ ਇਲਾਜ ਵੀ ਮੁਫ਼ਤ ਦਿੱਤਾ ਜਾਂਦਾ ਹੈ।
ਇਸ ਦੌਰਾਨ ਜਸਕਰਨ ਸਿੰਘ ਸੀ ਐਚ ਓ ਅਤੇ ਪਿੰਡ ਵਾਸੀ ਹਾਜ਼ਰ ਸਨ।