ਰਘਵੀਰ ਹੈਪੀ , ਬਰਨਾਲਾ 5 ਅਗਸਤ 2023
ਮਾਨਯੋਗ ਜਸਟਿਸ ਅਮਨ ਚੌਧਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਨਿਸਟ੍ਰੇਟਿਵ ਜੱਜ, ਸ਼ੈਸਨਜ਼ ਡਵੀਜਨ, ਬਰਨਾਲਾ ਜੀ ਵੱਲੋ੍ਹਂ ਵੀਡੀਓ ਕਾਨਫਰੈਂਸ ਰਾਹੀਂ ਜਿਲ੍ਹਾ ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਕਚਿਹਰੀਆਂ ਬਰਨਾਲਾ ਤੋਂ ਕੀਤੀ ਗਈ। ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ, ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਸੀਨੀਅਰ ਵਕੀਲ ਸਾਹਿਬਾਨ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੈਕਟਰੀ ਮੌਜੂਦ ਸਨ।
ਸ਼੍ਰੀ ਬੀ.ਬੀ.ਐੇੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਗਲਾਤ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ ਅੱਜ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਜੁਡੀਸ਼ੀਅਲ ਅਫ਼ਸਰਾਂ ਅਤੇ ਸੀਨੀਅਰ ਵਕੀਲ ਸਾਹਿਬਾਨਾਂ ਵੱਲੋਂ ਕੋਰਟ ਕੰਪਲੈਕਸ ਬਰਨਾਲਾ ਵਿਖੇ ਬੂਟੇ ਲਗਾਏ ਗਏ। ਇਸ ਤੋਂ ਇਲਾਵਾਂ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਜਿਲ੍ਹਾ ਬਰਨਾਲਾ ਦੀਆਂ ਵੱਖ ਵੱਖ ਥਾਵਾਂ ਅਤੇ ਵੱਖ ਵੱਖ ਪਿੰਡਾਂ ਵਿੱਚ 1000 ਦੇ ਕਰੀਬ ਬੂਟੇ ਲਗਾਏ ਜਾਣੇ ਹਨ। ਅੰਤ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜ਼ੀ ਵੱਲੋਂ ਸਮੂਹ ਵਕੀਲ ਸਾਹਿਬਾਨਾਂ ਨੂੰ ਇਨ੍ਹਾਂ ਬੂਟਿਆਂ ਦੀ ਦੇਖਭਾਲ ਅਤੇ ਸਾਂਭ ਸੰਭਾਲ ਕਰਨ ਦੀ ਅਪੀਲ ਕੀਤੀ ਗਈ।