ਰਘਬੀਰ ਹੈਪੀ, ਬਰਨਾਲਾ, 11 ਅਗਸਤ 2023
ਨਹਿਰੂ ਯੁਵਾ ਕੇਂਦਰ ਬਰਨਾਲਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਡਾ. ਬੀ ਆਰ ਅੰਬੇਡਕਰ ਯੂਥ ਕਲੱਬ ਖੁੱਡੀ ਖੁਰਦ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ ਅਫਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ‘ਮੇਰੀ ਮਾਟੀ ਮੇਰਾ ਦੇਸ਼ ਮਿੱਟੀ ਕੋ ਨਮਨ ਵੀਰੋ ਕਾ ਵੰਦਨ’ ਪ੍ਰੋਗਰਾਮ ਤਹਿਤ ਪਿੰਡ ਖੁੱਡੀ ਖੁਰਦ ਵਿਚ ਬੂਟੇ ਲਗਾਏ ਗਏ।
ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਦੇਸ਼ ਭਰ ਵਿੱਚ 2.5 ਲੱਖ ਤੋਂ ਵੱਧ ਪੰਚਾਇਤਾਂ ਵਿੱਚ ਪ੍ਰਤੀ ਪੰਚਾਇਤ 75 ਤੋਂ ਵੱਧ ਪੌਦੇ ਲਗਾਏ ਜਾਣੇ ਹਨ। ਇਸ ਪ੍ਰੋਗਰਾਮ ਤਹਿਤ ਪੌਦੇ ਲਾਉਣ ਦੀ ਇੱਕ ਵੱਡੀ ਮੁਹਿੰਮ ਪੂਰੇ ਦੇਸ਼ ਭਰ ਵਿੱਚ 9 ਅਗਸਤ ਤੋਂ 15 ਅਗਸਤ 2023 ਤੱਕ ਚੱਲੇਗੀ। ਕਲੱਬ ਪ੍ਰਧਾਨ ਤਰਸੇਮ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਾਡੇ ਮਹਾਨ ਸੈਨਿਕ ਵੀਰਾਂ ਵਲੋਂ ਦੇਸ਼ ਲਈ ਦਿੱਤੀ ਕੁਰਬਾਨੀ ਅਤੇ ਦੇਸ਼ ਦੀ ਸੁਰੱਖਿਆ ਵਿਚ ਅਹਿਮ ਯੋਗਦਾਨ ਨੂੰ ਯਾਦ ਕਰਦੇ ਹੋਏ ਬੂਟੇ ਲਗਾਏ ਗਏ।
ਇਸ ਮੌਕੇ ਅੰਮ੍ਰਿਤ ਕਾਲ ਦੇ ਪੰਚ ਪ੍ਰਾਣ ਦੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਜਗਜੀਵਨ ਸਿੰਘ ਮੀਤ ਪ੍ਰਧਾਨ, ਹਰਵਿੰਦਰ ਸਿੰਘ ਖਜਾਨਚੀ , ਮਿੰਟੂ ਸਿੰਘ ਸਕੱਤਰ, ਸੁਰਿੰਦਰਪਾਲ ਸਿੰਘ ਸਹਾਇਕ ਸਕੱਤਰ, ਗੁਰਵਿੰਦਰਪਾਲ ਸਿੰਘ ਸਲਾਹਕਾਰ, ਸੇਵਕ ਸਿੰਘ, ਅੰਮ੍ਰਿਤਪਾਲ ਸਿੰਘ, ਹੈਪੀ ਸਿੰਘ, ਜਸਪ੍ਰੀਤ ਸਿੰਘ, ਕੁਲਦੀਪ ਸਿੰਘ, ਰਾਸ਼ਟਰੀ ਯੂਥ ਵਲੰਟੀਅਰ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।