ਨਹਿਰਾਂ/ਸੂਇਆਂ ’ਚ ਨਹਾਉਣ ਜਾਂ ਤੈਰਨ ’ਤੇ ਪਾਬੰਦੀ

Advertisement
Spread information

ਸੋਨੀ ਪਨੇਸਰ ਬਰਨਾਲਾ, 1 ਜੂਨ 2020


ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਆਈਏਐਸ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਬਰਨਾਲਾ ਦੀ ਹਦੂੂਦ ਅੰਦਰ ਵੱਖ ਵੱਖ ਸਥਾਨਾਂ ਤੋਂ ਲੰਘਦੀਆਂ ਵੱਡੀਆਂ ਛੋਟੀਆਂ ਨਦੀਆਂ/ਨਹਿਰਾਂ/ਸੂਏ ਆਦਿ ਵਿਚ ਕਿਸੇ ਵੀ ਸਥਾਨ ’ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ’ਤੇ ਪੂਰਨ ਪਾਬੰਦੀ ਲਾਈ ਗਈ ਹੈ। ਕਿਸੇ ਜ਼ਰੂਰਤ ਸਮੇਂ ਪ੍ਰਸ਼ਾਸਨ ਦੀ ਮਦਦ ਕਰਨ ਵਾਲੇ ਗੋਤਾਖੋਰਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਆਪਣੇ ਹੁਕਮਾਂ ਵਿਚ ਆਖਿਆ ਕਿ ਗਰਮੀ ਤੋਂ ਬਚਣ ਲਈ ਕਈ ਵਾਰ ਵਿਦਿਆਰਥੀ/ਨੌਜਵਾਨ/ਬੱਚੇ ਨਹਿਰਾਂ ’ਤੇ ਨਹਾਉਣ ਲਈ ਚਲੇ ਜਾਂਦੇ ਹਨ ਅਤੇ ਨਹਿਰ ਦੇ ਤੇਜ਼ ਪਾਣੀ ਦੇ ਵਹਾਅ ਕਾਰਨ ਰੁੜਨ/ਡੁੱਬਣ ਜਿਹੇ ਹਾਦਸੇ ਵਾਪਰ ਜਾਂਦੇ ਹਨ। ਇਸ ਲਈ ਉਪਰੋਕਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ 29 ਜੁਲਾਈ 2020 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Advertisement
Advertisement
error: Content is protected !!