ਰਘਵੀਰ ਹੈਪੀ , ਬਰਨਾਲਾ 13 ਅਗਸਤ 2023
ਐੱਸ ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਇੱਕ ਰੋਜ਼ਾ ਐੱਨ.ਐੱਸ.ਐੱਸ ਕੈਂਪ ਲਗਾਇਆ ਗਿਆ। ਸੰਸਥਾ ਦੇ ਪੀ.ਆਰ.ਓ. ਪ੍ਰੋ. ਸ਼ੋਇਬ ਜ਼ਫ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਅਫ਼ਸਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ 50 ਵਲੰਟੀਅਰਾਂ ਨੇ ਕੈਂਪ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਕੈਂਪ ਦੌਰਾਨ ਵਲੰਟੀਅਰਾਂ ਵੱਲੋਂ ਸਮੁੱਚੇ ਕਾਲਜ ਦੀ ਸਫ਼ਾਈ ਕੀਤੀ ਗਈ। ਇਸ ਦੌਰਾਨ ਸਾਰੀਆਂ ਪ੍ਰਯੋਗਸ਼ਾਲਾਵਾਂ ਅਤੇ ਲਾਇਬ੍ਰੇਰੀ ਨੂੰ ਵੀ ਸਾਫ਼ ਕੀਤਾ ਗਿਆ। ਇਸ ਤੋਂ ਇਲਾਵਾ ਕੌਮੀ ਸੇਵਾ ਯੋਜਨਾ ਦੇ ਉਦੇਸ਼ਾਂ ਅਤੇ ਮੰਤਵਾਂ ਬਾਰੇ ਵੀ ਵਲੰਟੀਅਰਾਂ ਨੂੰ ਜਾਗਰੂਕ ਕੀਤਾ ਗਿਆ। ਕਾਲਜ ਸਮੂਹ ਸਟਾਫ਼ ਵੱਲੋਂ ਵਲੰਟੀਅਰਾਂ ਨੂੰ ਉਤਸ਼ਾਹਤ ਕੀਤਾ ਗਿਆ। ਇਸ ਦੌਰਾਨ ਪ੍ਰੋ. ਬਲਵਿੰਦਰ ਕੁਮਾਰ ਅਤੇ ਪ੍ਰੋ. ਹਰਪਾਲ ਕੌਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ਗਿਆ। ਐੱਸ ਡੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪਿ੍ਰੰਸੀਪਲ ਡਾ. ਤਪਨ ਕੁਮਾਰ ਸਾਹੂ ਨੇ ਇੰਚਾਰਜ ਸਾਹਿਬਾਨ ਅਤੇ ਵਲੰਟੀਅਰਾਂ ਨੂੰ ਸ਼ਾਬਾਸ਼ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਅੱਗੇ ਤੋਂ ਵੀ ਵਿਭਾਗ ਵੱਲੋਂ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।