ਬਰਨਾਲਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ, ਦਫ਼ਤਰ ਦਾ ਉਦਘਾਟਨ

Advertisement
Spread information

ਗਗਨ ਹਰਗੁਣ, ਬਰਨਾਲਾ, 17 ਅਗਸਤ 2023


    ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਤਹਿਤ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ, ਦਫ਼ਤਰ ਦਾ ਉਦਘਾਟਨ ਅੱਜ ਵੀਡੀਓ ਕਾਨਫਰੰਸਿੰਗ ਰਾਂਹੀ ਸ੍ਰੀ ਰਵੀ ਸ਼ੰਕਰ ਝਾਅ, ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਸਹਿਤ-ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਵੱਲੋਂ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੀ ਹਾਜ਼ਰੀ ਵਿੱਚ ਕੀਤਾ ਗਿਆ।                                           
     ਇਸ ਮੌਕੇ ਸ੍ਰੀ ਬੀ.ਬੀ.ਐੱਸ. ਤੇਜੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਦਾ ਮੁੱਖ ਮੰਤਵ ਫੌਜਦਾਰੀ ਕੇਸਾਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ, ਰਿਮਾਂਡ ਸਟੇਜ਼, ਕੇਸ ਟ੍ਰਾਇਲ ਅਤੇ ਅਪੀਲਾਂ ਵਿੱਚ ਪੈਰਵੀ ਕਰਨ ਲਈ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਚੀਫ ਲੀਗਲ ਏਡ ਡਿਫੈਂਸ ਕੌਂਸਲ, ਇੱਕ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਦੋ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ। ਉਹਨਾਂ ਆਮ ਜਨਤਾ ਨੂੰ ਇਸ ਦਫਤਰ ਰਾਹੀਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉੱਤੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਨਵੇਂ ਨਿਯੁਕਤ ਹੋਏ ਲੀਗਲ ਏਡ ਡੀਫੈਂਸ ਕੌਂਸਲ ਸਿਸਟਮ ਦੇ ਵਕੀਲ ਸ੍ਰੀ ਕੁਲਵੰਤ ਰਾਏ (ਚੀਫ ਲੀਗਲ ਏਡ ਡਿਫੈਂਸ ਕੌਂਸਲ), ਸ੍ਰੀ ਗੁਰਮੇਲ ਸਿੰਘ ਗਿੱਲ (ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ), ਮਿਸ. ਲਵਲੀਨ ਕੌਰ (ਸਹਾਇਕ ਲੀਗਲ ਏਡ ਡਿਫੈਂਸ ਕੌਂਸਲ), ਸ੍ਰੀ ਮਨਿੰਦਰ ਸਿੰਘ (ਸਹਾਇਕ ਲੀਗਲ ਏਡ ਡਿਫੈਂਸ ਕੌਂਸਲ) ਮੌਜੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!