ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ”

Advertisement
Spread information
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 18 ਅਗਸਤ 2023


     ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ ਮਿਲੇ ਦਿਸ਼ਾ ਨਿਰਦੇਸ਼ ਤਹਿਤ ਫਾਜ਼ਿਲਕਾ ਵਿਖੇ ਅੱਜ ਸ਼ੁਕਰਵਾਰ ਨੂੰ  ਪ੍ਰਾਈਵੇਟ ਅਤੇ ਸਰਕਾਰੀ ਪਲਾਂਟ ਨਰਸਰੀ  ਵਿਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ  ਨੂੰ ਡੇਂਗੂ ਲਾਰਵਾ ਦੇ ਮੱਛਰਾਂ ਦੀ ਪਹਿਚਾਣ ਕਰਵਾਈ ਜਾਵੇਗੀ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ।                                             

     ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਸਤੀਸ਼.ਗੋਇਲ ਨੇ  ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ  ਪਿਛਲੇ ਹਫਤੇ ਸਕੂਲਾਂ ਵਿਚ  ਜਾਗਰੂਕਤਾ  ਸਮਾਗਮ ਅਤੇ ਲੈਕਚਰ  ਕਰਕੇ  ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ।                                                                   
   ਇਸ ਦੌਰਾਨ ਬ੍ਰੀਡਿੰਗ ਚੈਕਰ ਸਕੂਲੀ ਬੱਚਿਆਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾਉਣ ਗੇ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ। ਇਸ ਸਬੰਧ ਵਿਚ ਡਾ ਰੋਹਿਤ ਗੋਇਲ  ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋ  ਲੋਕਾਂ ਅਤੇ ਮੁਲਾਜਮਾਂ  ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ।                                   
    ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
    ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
Advertisement
Advertisement
Advertisement
Advertisement
Advertisement
error: Content is protected !!