ਫਾਜਿ਼ਲਕਾ ਦੇ ਵਿਧਾਇਕ ਨੇ ਟਰੈਕਟਰ ਟਰਾਲੀਆਂ ਲਿਜਾ ਲੋਕਾਂ ਨੂੰ ਕੱਢਿਆ ਪ੍ਰਭਾਵਿਤ ਪਿੰਡਾਂ ਵਿਚੋਂ ਬਾਹਰ

Advertisement
Spread information

ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 19 ਅਗਸਤ 2023


    ਸਤਲੁਜ਼ ਦੀ ਕਰੀਕ ਵਿਚ ਆ ਰਹੇ ਵੱਡੀ ਮਾਤਰਾ ਵਿਚ ਪਾਣੀ ਦੇ ਮੱਦੇਨਜਰ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਦ ਟਰੈਕਟਰ ਟਰਾਲੀ ਲੈਜਾ ਕੇ ਪ੍ਰਭਾਵਿਤ ਪਿੰਡਾਂ ਵਿਚੋਂ ਲੋਕਾਂ ਨੂੰ ਰਾਹਤ ਕੈਂਪਾਂ ਤੱਕ ਲੈਕੇ ਆ ਰਹੇ ਹਨ। ਉਨ੍ਹਾਂ ਨੇ ਅੱਜ ਮੁਹਾਰ ਜਮਸੇਰ ਅਤੇ ਮੁਹਾਰ ਖੀਵਾ ਵਿਚ ਅਧਿਕਾਰੀਆਂ ਦੇ ਨਾਲ ਜਾ ਕੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਆਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਟਰੈਕਟਰ ਟਰਾਲੀਆਂ ਨਾਲ ਰਾਹਤ ਕੈਂਪਾਂ ਤੱਕ ਪਹੁੰਚਾਇਆ।                                                   
  ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ ਵੱਡੀ ਮਾਤਰਾ ਵਿਚ ਪਾਣੀ ਆ ਰਿਹਾ ਹੈ ਜਿਸਦਾ ਅਸਰ ਹੋਰ ਦੋ ਤਿੰਨ ਦਿਨ ਤੱਕ ਫਾਜਿ਼ਲਕਾ ਇਲਾਕੇ ਵਿਚ ਰਹਿਣ ਦੀ ਆਸ ਹੈ। ਇਸ ਲਈ ਕਰੀਕ ਦੇ ਪੱਛਮ ਵਾਲੇ ਪਾਸੇ ਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਆਉਣ ਦੀ ਪਿੱਛਲੇ ਕਈ ਦਿਨਾਂ ਤੋਂ ਅਪੀਲ ਕੀਤੀ ਜਾ ਰਹੀ ਸੀ। ਪਰ ਹੁਣ ਪਾਣੀ ਵੱਧਣ ਨਾਲ ਲੋਕ ਰਾਹਤ ਕੈਂਪਾਂ ਲਈ ਆਉਣ ਲਈ ਤਿਆਰ ਹੋਏ ਹਨ ਇਸ ਲਈ ਉਹ ਖੁਦ ਅਧਿਕਾਰੀਆਂ ਨੂੰ ਨਾਲ ਲੈਕੇ ਪਿੰਡ ਪਿੰਡ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਭੇਜਣ ਲਈ ਕੰਮ ਕਰ ਰਹੇ ਹਨ।                                                       
   ਵਿਧਾਇਕ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਦੱਸਿਆ ਕਿ ਰਾਹਤ ਕੈਂਪਾਂ ਵਿਚ ਲੋਕਾਂ ਦੇ ਰਹਿਣ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਵੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਮੂਚਾ ਜਿ਼ਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਅਤੇ ਲੋਕ ਇਸ ਮੁਸਕਿਲ ਘੜੀ ਵਿਚ ਘਬਰਾਉਣ ਨਾ ਸਗੋ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਰਾਹਤ ਕੇਂਦਰਾਂ ਵਿਚ ਪੁੱਜਣ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਦੇ ਵਹਾਅ ਤੋਂ ਦੂਰ ਰਿਹਾ ਜਾਵੇ ਅਤੇ ਪ੍ਰਸ਼ਾਸਨ ਦੀ ਸਲਾਹ ਤੇ ਅਮਲ ਕੀਤਾ ਜਾਵੇ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਪਿਆਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਆਗੂ ਵੀ ਉਨ੍ਹਾਂ ਦੇ ਨਾਲ ਹਾਜਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!