ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 24 ਅਗਸਤ 2023
ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਦਾ ਆਯੋਜਨ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਕੀਤਾ ਗਿਆ । ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਲੱਗਭੱਗ 216 ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਡਾ.ਸੁਖਵੀਰ ਸਿੰਘ ਬੱਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ। ਡਾ.ਬੱਲ ਨੇ ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ।
ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ ਮਿਡਲ, ਸੀ. ਸੈਕੰਡਰੀ ਅਤੇ ਕਾਲਜ ਪੱਧਰ ਦੇ ਤਿੰਨ ਵਰਗਾਂ ਦੇ ਇਹਨਾਂ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ, ਵਿਭਾਗੀ ਕਿਤਾਬਾਂ, ਸਰਟੀਫਿਕੇਟ ਅਤੇ ਸੀਲਡ ਨਾਲ ਸਨਮਾਨਿਤ ਕੀਤਾ ।
ਇਸ ਮੌਕੇ ਵਿਸ਼ੇਸ਼ ਮਹਿਮਾਨ ਡਾ.ਪ੍ਰਦੀਪ ਕੁਮਾਰ ਪ੍ਰਿੰਸੀਪਲ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਸਨ । ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਪ੍ਰਿੰਸੀਪਲ ਮਨਦੀਪ ਸਿੰਘ ਥਿੰਦ ਸ. ਸ.ਸ.ਸ.ਸ ਚੱਕ ਮੋਚਣ ਵਾਲਾ ਅਤੇ ਸ਼੍ਰੀ ਸਿਰੀ ਰਾਮ ਸਈਅਦ ਵਾਲਾ ਮੁੱਖ ਅਧਿਆਪਕ ਸ ਹ. ਸ . ਢੀੰਗਾ ਵਾਲੀ ਨੂੰ ਵਿਸ਼ੇਸ਼ ਪ੍ਰਾਪਤੀ ਸਨਮਾਨ- 2023 ਨਾਲ ਸਨਮਾਨਿਤ ਕੀਤਾ ਗਿਆ। ਪਰਮਿੰਦਰ ਸਿੰਘ ਖੋਜ ਅਫ਼ਸਰ ਵੱਲੋਂ ਸਭ ਹਾਜਰੀਨ ਦਾ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚਣ ‘ਤੇ ਧੰਨਵਾਦ ਕੀਤਾ ਗਿਆ ।
ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਦੀ ਭੂਮਿਕਾ ਨਿਭਾਉਣ ਲਈ ਸੁਰਿੰਦਰ ਕੁਮਾਰ ਕੰਬੋਜ, ਗੁਰਛਿੰਦਰ ਸਿੰਘ, ਸੁਨੀਲ ਵਰਮਾ, ਵਨੀਤਾ ਕਟਾਰੀਆ ,ਸੁਖਵਿੰਦਰ ਸਿੰਘ, ਵਿਕਾਸ ਕੰਬੋਜ ਨੂੰ ਸਨਮਾਨਿਤ ਕੀਤਾ ਗਿਆ। ਇਸ ਕੁਇਜ਼ ਮੁਕਾਬਲੇ ਨੂੰ ਸਫ਼ਲ ਬਣਾਉਣ ਵਿੱਚ ਪ੍ਰੋ:ਰਾਮ ਸਿੰਘ, ਪ੍ਰੋ. ਸਮਸ਼ੇਰ ਸਿੰਘ ਤੇ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ l
ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਡਲ ਪੱਧਰ ਦੇ ਮੁਕਾਬਲਿਆਂ ਵਿਚ ਹੁਸਨਦੀਪ ਨੇ ਪਹਿਲਾ, ਕਮਨਪ੍ਰੀਤ ਕੌਰ ਨੇ ਦੂਜਾ ਅਤੇ ਰੋਹਿਤ ਕੁਮਾਰ ਨੇ ਤੀਸਰਾ ਸਥਾਨ ਹਾਸਲ ਕੀਤਾ। ਸੀਨੀਅਰ ਸੈਕੰਡਰੀ ਸਕੁਲ ਪੱਧਰ ਦੇ ਮੁਕਾਬਲਿਆਂ ਵਿਚ ਅਲੀਸ਼ਾ ਨੇ ਪਹਿਲਾ, ਸੁਖਜਿੰਦਰ ਸਿੰਘ ਨੇ ਦੂਜਾ ਅਤੇ ਖੁਸ਼ਬੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪੱਧਰ ਦੇ ਮੁਕਾਬਲਿਆਂ ਵਿਚ ਆਰਜੂ ਕੰਬੋਜ ਨੇ ਪਹਿਲਾ, ਨਿਸ਼ੂ ਰਾਣੀ ਨੇ ਦੂਸਰਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।