ਗਗਨ ਹਰਗੁਣ, ਬਰਨਾਲਾ, 24 ਅਗਸਤ 2023
ਇਲਾਕੇ ਦੀ ਸਿਰਮੌਰ ਸੰਸਥਾ ਐੱਸ.ਐੱਸ.ਡੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ ਭਾਰਤ ਭੂਸਣ ਦੁਆਰਾ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਚੰਦਰਯਾਨ-੩ ਦੀ ਸਫ਼ੳਮਪ;ਲਤਾ ਨੂੰ ਇਤਿਹਾਸਕ ਘਟਨਾ ਕਰਾਰ ਦਿੱਤਾ।ਉਹਨਾ ਕਿਹਾ ਕਿ ਇਹ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਪਲ ਹੈ, ਜਿਸ ਨੇ ਚੰਦਰਮਾ ’ਤੇ ਜੀਵਨ ਦੀ ਖੋਜ ਕਰਨ ਲਈ ਨਵੇਂ ਰਾਹ ਖੋਲ੍ਹੇ ਹਨ। ਇਸ ਪ੍ਰਾਪਤੀ ਤੇ ਐਸ.ਡੀ ਸਭਾ (ਰਜਿ) ਬਰਨਾਲਾ ਦੇ ਚੇਅਰਮੈਨ ਸ੍ਰੀ ਸ਼ਿਵਦਰਸ਼ਨ ਸਰਮਾ (ਸੀਨੀਅਰ ਵਕੀਲ) ਵੱਲੋਂ ਦਸਿਆ ਕਿ ਬੁੱਧਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਸ਼ਟਰ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਦੇ ਹੌਸਲੇ ਤੇ ਲਗਨ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਿਖਾਈ ਹੈ।
ਐਸ.ਡੀ ਸਭਾ (ਰਜਿ) ਬਰਨਾਲਾ ਦੇ ਜਨਰਲ ਸਕੱਤਰ ਸ੍ਰੀ ਸ਼ਿਵ ਸਿੰਗਲਾ ਵੱਲੋਂ ਵਧਾਈ ਦਿੰਦੇ ਹੋਏ ਦੇਸ਼ ਵਾਸੀਆਂ ਨੂੰ ਕਿਹਾ ਕਿ ਸਾਨੂੰ ਭਾਰਤੀ ਹੋਣ ਤੇ ਮਾਣ ਹੈ,ਹੁਣ ਇਹ ਸਾਬਤ ਹੋ ਗਿਆ ਹੈ ਕਿ ਭਾਰਤ ਨੇੜੇ ਭਵਿੱਖ ਵਿੱਚ ਵਿਸ਼ਵ ਸ਼ਕਤੀ ਬਣਨ ਜਾ ਰਿਹਾ ਹੈ ਅਤੇ ਸਾਡੇ ਵਿਗਿਆਨੀਆਂ ਨੇ ਦੇਸ਼ ਦਾ ਮਾਣ ਵਧਾਇਆ ਹੈ।ਪ੍ਰੋਗਰਾਮ ਅਫਸਰ ਪ੍ਰੋ ਕਰਨੈਲ ਸਿੰਘ ਖੁੱਡੀ ਵੱਲੋਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ’ਤੇ ਪੁਲਾੜ ਵਾਹਨ ਨੂੰ ਉਤਾਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।ਇਸ ਮੌਕੇ ਕੋਆਰਡੀਨੇਟਰ ਮੁਨੀਸ਼ੀ ਦੱਤ ਸ਼ਰਮਾ,ਕਾਲਜ ਦੇ ਡੀਨ ਨੀਰਜ ਸ਼ਰਮਾ,ਡਾ.ਬਿਕਰਮਜੀਤ ਪੁਰਬਾ,ਪ੍ਰੋ ਪਰਵਿੰਦਰ ਕੌਰ,ਪ੍ਰੋ ਸੀਮਾ ਰਾਣੀ,ਪ੍ਰੋ ਗੁਰਪਿਆਰ ਸਿੰਘ, ਪ੍ਰੋ ਬਲਵਿੰਦਰ ਸਿੰਘ,ਪ੍ਰੋ ਸੁਨੀਤਾ ਗੋਇਲ ਆਦਿ ਸਮੂਹ ਸਟਾਫ ਹਾਜਰ ਸਨ ।