ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ‘ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ

Advertisement
Spread information

ਰਘਬੀਰ ਹੈਪੀ, ਬਰਨਾਲਾ, 24 ਅਗਸਤ 2023


  ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲਿਆਂ ‘ਚ ਕੁੜੀਆਂ ਵੱਲੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਗਈਆਂ। ਮੁਕਾਬਲੇ ਦੇ ਤਿੰਨੇ ਵਰਗਾਂ ‘ਚ ਕੁੜੀਆਂ ਦੀ ਸਰਦਾਰੀ ਰਹੀ। ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਖਾਤਿਰ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਵਿਖੇ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ। ਮੁਕਾਬਲਿਆਂ ‘ਚ ਜ਼ਿਲ੍ਹੇ ਭਰ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ।                                         

Advertisement

    ਉਪ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਬਰਜਿੰਦਰਪਾਲ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।ਤਿੰਨ ਵਰਗਾਂ ‘ਚ ਕਰਵਾਏ ਮੁਕਾਬਲਿਆਂ ਵਿੱਚੋਂ ਪਹਿਲੇ ਵਰਗ ਵਿੱਚ ਅੱਠਵੀਂ ਜਮਾਤ ਤੱਕ ਦੇ 61 ਵਿਦਿਆਰਥੀਆਂ ਨੇ ਭਾਗ ਲਿਆ,ਦੂਜੇ ਵਰਗ ਵਿੱਚ ਨੌਵੀਂ ਤੋਂ ਬਾਰਵੀਂ ਜਮਾਤਾਂ ਤੱਕ ਦੇ 62 ਵਿਦਿਆਰਥੀਆਂ ਨੇ ਭਾਗ ਲਿਆ ਜਦਕਿ ਤੀਜੇ ਵਰਗ ਵਿੱਚ ਕਾਲਜਾਂ ਦੇ ਬੀ.ਏ,ਬੀ.ਐੱਸ.ਸੀ, ਬੀ.ਕੌਮ ਅਤੇ ਬੀ.ਸੀ.ਏ ਜਮਾਤਾਂ ਦੇ 6 ਵਿਦਿਆਰਥੀਆਂ ਨੇ ਭਾਗ ਲਿਆ। ਇੱਕ ਘੰਟੇ ਦੇ ਲਿਖਤੀ ਕੁਇਜ਼ ਮੁਕਾਬਲੇ ‘ਚ 100 ਪ੍ਰਸ਼ਨ ਪੁੱਛੇ ਗਏ। ਓ.ਐੱਮ.ਆਰ ਸ਼ੀਟਾਂ ਦੇ ਮੁਲਾਂਕਣ ਉਪਰੰਤ ਪਹਿਲੇ ਵਰਗ ਵਿੱਚੋਂ ਸਰਕਾਰੀ ਮਿਡਲ ਸਕੂਲ ਗੁੰਮਟੀ ਦੀ ਵਿਦਿਆਰਥਣ ਤਨਵੀਰ ਪਹਿਲੇ,ਸਰਕਾਰੀ ਹਾਈ ਸਕੂਲ ਦਰਾਜ ਦੀ ਵਿਦਿਆਰਥਣ ਗੁਨੀਤ ਸ਼ਰਮਾ ਦੂਜੇ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਵਿਦਿਆਰਥਣ ਸੁਖਦੀਪ ਕੌਰ ਤੀਜੇ ਸਥਾਨ ‘ਤੇ ਰਹੀ।ਦੂਜੇ ਵਰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਪਹਿਲੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਦੂਜੇ ਅਤੇ ਸਰਕਾਰੀ ਹਾਈ ਸਕੂਲ ਭੋਤਨਾ ਦੀ ਵਿਦਿਆਰਥਣ ਮਨਦੀਪ ਕੌਰ ਤੀਜੇ ਸਥਾਨ ‘ਤੇ ਰਹੀ।ਇਸੇ ਤਰ੍ਹਾਂ ਤੀਜੇ ਵਰਗ ਵਿੱਚੋਂ ਐੱਸ.ਡੀ ਕਾਲਜ ਬਰਨਾਲਾ ਦੀ ਵਿਦਿਆਰਥਣ ਨਿਕਿਤਾ ਪਹਿਲੇ,ਐੱਸ.ਡੀ ਕਾਲਜ ਬਰਨਾਲਾ ਦੀ ਹੀ ਵਿਦਿਆਰਥਣ ਵੰਸ਼ਿਕਾ ਦੂਜੇ ਅਤੇ ਯੂਨੀਵਰਸਿਟੀ ਕਾਲਜ ਢਿੱਲਵਾਂ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ।ਹਰ ਵਰਗ ਵਿੱਚੋਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000, 750 ਅਤੇ 500 ਰੁਪਏ ਦੀ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।                                           
  ਇਸ ਮੌਕੇ ਕਾਲਜ ਦੇ ਵਿਦਿਆਰਥੀ ਰਹਿ ਚੁੱਕੇ ਰਮੇਸ਼ ਗਰਗ ਰੀਜ਼ਨਲ ਮੈਨੇਜਰ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਮੁਕਾਬਲਿਆਂ ਦੇ ਪ੍ਰਬੰਧਾਂ ਵਿੱਚ ਹਰਦੀਪ ਕੁਮਾਰ,ਜਗਤਾਰ ਸਿੰਘ,ਕੁਲਦੀਪ ਸਿੰਘ ਲੈਕਚਰਾਰ,ਬਲਜੀਤ ਸਿੰਘ,ਗੁਰਵੀਰ ਸਿੰਘ,ਹਰਬਚਨ ਸਿੰਘ,ਰਘਵੀਰ ਚੰਦ,ਬਿਕਰਮਜੀਤ ਸਿੰਘ,ਅਮਨਜੋਤ ਕੌਰ,ਹਰਪ੍ਰੀਤ ਕੌਰ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸੀਨੀਅਰ ਸਹਾਇਕ ਸਰਬਜੀਤ ਕੌਰ, ਕਰਮਚਾਰੀ ਗੋਬਿੰਦ ਸਿੰਘ ਅਤੇ ਜਸਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

Advertisement
Advertisement
Advertisement
Advertisement
Advertisement
error: Content is protected !!