ਰਘਬੀਰ ਹੈਪੀ, ਬਰਨਾਲਾ, 25 ਅਗਸਤ 2023
ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ , ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਰੋਡਵੇਜ਼ ਵਰਕਸ਼ਾਪ, ਬੱਸ ਸਟੈਂਡ , ਰੇਲਵੇ ਸਟੇਸ਼ਨ ਤੇ ਸਲੱਮ ਏਰੀਆ ਦੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ, ਧਨੌਲਾ ਤੇ ਮਹਿਲ ਕਲਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕੀਤਾ ਗਿਆ। ਇਸ ਤਹਿਤ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜਾਂਚ ਕੀਤੀ ਗਈ।
ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੜੀ ਮੁਸਤੈਦੀ ਨਾਲ ਡੇਂਗੂ ਦਾ ਲਾਰਵਾ ਨਸ਼ਟ ਅਤੇ ਸਟਾਫ ਨੂੰ “ਹਰ ਸ਼ੁੱਕਰਵਾਰ – ਡੇੰਗੂ ‘ਤੇ ਵਾਰ “ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ‘ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ‘ਚ ਸਿਹਤ ਕਰਮਚਾਰੀ ਗਣੇਸ਼ ਦੱਤ, ਜਸਵਿੰਦਰ ਸਿੰਘ , ਮਨਪ੍ਰੀਤ ਸਰਮਾ, ਕਰਮਵੀਰ ਸਿੰਘ, ਸੁਖਵਿੰਦਰ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ ਗਏ।
ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਥੀਮ ਤਹਿਤ ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ , ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।