ਅਸ਼ੋਕ ਵਰਮਾ,ਸ੍ਰੀ ਮੁਕਤਸਰ ਸਾਹਿਬ, 28 ਅਗਸਤ 2023 ਵਿਜੀਲੈਂਸ ਬਿਓਰੋ ਬਠਿੰਡਾ ਨੇ ਇੱਕ ਸ਼ਿਕਾਇਤ ਦੇ ਆਧਾਰ ਤੇ ਕਾਰਵਾਈ ਕਰਦਿਆਂ ਪਾਵਰ ਕੌਮ ਦੇ ਜੂਨੀਅਰ ਇੰਜੀਨੀਅਰ ਨੂੰ ਪੰਜ ਹਜ਼ਾਰ ਰੁਪਇਆ ਰਿਸ਼ਵਤ ਲੈਂਦਿਆਂ ਰੰਗੇਂ ਹੱਥੀ ਗ੍ਰਿਫਤਾਰ ਕੀਤਾ ਹੈ।ਵਿਜੀਲੈਂਸ ਨੇ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ਼ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਭੇਜ ਸਿੰਘ ਪੁੱਤਰ ਪੂਰਨ ਸਿੰਘ ਨੇ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕੇ ਸੀ ਕਿ ਕਿਸੇ ਕੇਸ ਨੂੰ ਰਫਾ ਦਫਾ ਕਰਨ ਲਈ ਪਾਵਰ ਕਾਮ ਦੇ ਮੁਲਜਮ ਜੇ.ਈ. ਸਤਨਾਮ ਸਿੰਘ ਵਲੋਂ ਪੰਜ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।
ਮੁਲਜ਼ਮ ਨੂੰ ਵਿਜੀਲੈਂਸ ਦੀ ਸਮੁੱਚੀ ਟੀਮ ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਰੁਪਿੰਦਰਪਾਲ ਕੌਰ, ਸਬ ਇੰਸਪੈਕਟਰ ਸੁਖਮੰਦਰ ਸਿੰਘ ਏ.ਐਸ.ਆਈ ਨਰਿੰਦਰਪਾਲ ਕੌਰ, ਏ.ਐਸ.ਆਈ. ਮੁਖਤਿਆਰ ਸਿੰਘ ਮੁੱਖ ਮੁਨਸੀ ਗੁਰਤੇਜ਼ ਸਿੰਘ, ਰੀਡਰ ਜਗਦੀਪ ਸਿੰਘ, ਐਚ.ਸੀ. ਕਰਨੈਲ ਸਿੰਘ, ਐਚ.ਸੀ. ਗੁਰਕੀਰਤ ਸਿੰਘ ਸਿਪਾਹੀ ਰਣਜੀਤ ਸਿੰਘ, ਸੁਖਚੈਨ ਸਿੰਘ ਸਮੇਤ ਸਰਕਾਰੀ ਗਵਾਹ ਦੀ ਹਜ਼ਾਰ ਵਿੱਚ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਕਾਬੂ ਕਰ ਲਿਆ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਮੁਲਜ਼ਮ ਜੇਈ ਤੋਂ ਅਗਲੀ ਪੁੱਛ ਪੜਤਾਲ ਕੀਤੀ ਜਾਵੇਗੀ।