ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 29 ਅਗਸਤ 2023
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਬੰਧ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ “ਕੌਮੀ ਖੇਡ ਦਿਵਸ ” ਮੌਕੇ ਸਰਕਾਰੀ ਮਿਡਲ ਸਕੂਲ ਭੱਟਮਾਜਰਾ ਵਿਖ਼ੇ ਗੈਰ ਸੰਚਾਰੀ ਬਿਮਾਰੀਆਂ ਸੰਬੰਧੀ ਜਾਗਰੂਕ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿਚ 63 ਫੀਸਦੀ ਤੋਂ ਵੱਧ ਮੌਤਾਂ ਗੈਰ ਸੰਚਾਰੀ ਰੋਗਾ ਕਾਰਨ ਹੋ ਰਹੀਆਂ ਹਨ ਅਤੇ ਜਿਆਦਾਤਰ ਗੈਰਸੰਚਾਰੀ ਰੋਗ ,ਕਸਰਤ ਨਾ ਕਰਨ ਕਰਕੇ, ਤੰਬਾਕੂ, ਸ਼ਰਾਬ ਆਦਿ ਨਸ਼ੇ ਦੀ ਵਰਤੋਂ, ਖਾਣ ਪੀਣ ਦੀਆਂ ਗਲਤ ਆਦਤਾ ਅਤੇ ਦੂਸਿ਼ਤ ਹਵਾ ਕਾਰਨ ਹੋ ਰਹੇ ਹਨ।
