ਯੁਵਾ ਸੰਵਾਦ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਸਮਾਗਮ 

Advertisement
Spread information
ਗਗਨ ਹਰਗੁਣ, ਬਰਨਾਲਾ, 29 ਅਗਸਤ 2023
      ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰੇਰਨਾ ਅਤੇ ਮਾਰਗਦਰਸ਼ਨ ਹੇਠ ਭਾਰਤ ਆਜ਼ਾਦੀ ਦੇ 75 ਸਾਲ ਅਤੇ ਇਸ ਦੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਨੂੰ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ। 
ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਬਰਨਾਲਾ ਨੇ ਜ਼ਿਲ੍ਹਾ ਯੂਥ ਅਫਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਕਮਿਊਨਟੀ ਬੇਸਡ ਸੰਸਥਾਵਾਂ ਦੇ ਸਹਿਯੋਗ ਨਾਲ ਯੁਵਾ ਸੰਵਾਦ ਭਾਰਤ @ 2047 ਦਸਮੇਸ਼ ਯੁਵਕ ਸੇਵਾਵਾਂ ਕਲੱਬ ਬਦਰਾ ਦੇ ਸਹਿਯੋਗ ਨਾਲ ਵਾਈ ਐਸ ਕਾਲਜ ਹੰਡਿਆਇਆ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਾਲ ਸਿੰਘ ਰਾਣਾ ਨੇ ਸ਼ਿਰਕਤ ਕੀਤੀ।       
     ਇਸ ਮੌਕੇ ਮੰਚ ਸੰਚਾਲਨ ਕਰਦੇ ਹੋਏ ਦਿਪੇਸ਼ ਕੁਮਾਰ ਅਤੇ ਤਨੀਸ਼ਾ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਥੀਮ ਸ੍ਰੀ ਨਰਿੰਦਰ ਮੋਦੀ ਵਲੋਂ ਦਿਤੇ ਗਏ ਪੰਚ ਪ੍ਰਾਣ ਸੀ। ਫਲਾਈਟ ਲੈਫਟੀਨੈਂਟ ਸੰਤ ਰਾਮ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਤੋਂ ਪਹਿਲਾਂ ਆਪਣੇ ਆਪਣੇ ਕਰਤਵਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿਚ ਆਂਚਲ ਗਰਗ, ਅਮਰ ਜਯੋਤੀ, ਤਨੀਸ਼ਾ ਨੇ ਪੰਚ ਪ੍ਰਾਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿਚ ਭਾਗੀਦਾਰਾਂ ਨੇ ਵੀ ਪੰਚ ਪ੍ਰਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਗੀਦਾਰਾਂ ਨੂੰ  ਪੰਚ ਪ੍ਰਾਣ ਦੀ ਸਹੁੰ ਵੀ ਚੁਕਵਾਈ ਗਈ।                                     
     ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ, ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਮਨਪ੍ਰੀਤ ਕੌਰ, ਸਤਨਾਮ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਗਿਆ ਅਤੇ ਕਾਲਜ ਮੈਨਜਮੈਂਟ ਅਤੇ ਪ੍ਰਿੰਸੀਪਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਸਿੰਘ, ਅੰਮ੍ਰਿਤ ਸਿੰਘ, ਸਾਜਨ ਸਿੰਘ, ਰਘਵੀਰ ਸਿੰਘ, ਜੀਵਨ ਸਿੰਘ, ਅਤੇ ਸਮੂਹ ਕਾਲਜ ਸਟਾਫ ਹਾਜ਼ਰ ਸੀ।
Advertisement
Advertisement
Advertisement
Advertisement
Advertisement
error: Content is protected !!