ਸੈਸ਼ਨ ਜੱਜ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ‘ਤੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Advertisement
Spread information

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 30 ਅਗਸਤ 2023


     ਰੱਖੜੀ ਵਿਸ਼ਵਾਸ ਅਤੇ ਪਿਆਰ ਦਾ ਤਿਉਹਾਰ ਹੈ ਜਿਸ ਵਿੱਚ ਭੈਣਾਂ ਆਪਣੇ ਭਰਾਵਾਂ ਨੂੰ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਰੱਖੜੀ ਬੰਨ੍ਹਦੀਆਂ ਹਨ।  ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ‘ਤੇ ਬੀਐੱਸਐੱਫ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਫਾਜਿਲ਼ਕਾ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਤੋਂ ਇਲਾਵਾ ਬੀਐਸਐਫ ਦੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ।                               ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਵਾਨਾਂ ਨੂੰ ਰੱਖੜੀ ਬੰਨ੍ਹਦੇ ਹੋਏ ਕਿਹਾ ਕਿ “ਇਹ ਜਵਾਨ ਹਰ ਤਿਉਹਾਰਾਂ ਦੇ ਸਮੇਂ ਹਮੇਸ਼ਾ ਡਿਊਟੀ ‘ਤੇ ਹੁੰਦੇ ਹਨ ਅਤੇ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ।  ਇਸ ਖਾਸ ਦਿਨ ‘ਤੇ, ਉਹ ਆਪਣੀਆਂ ਭੈਣਾਂ ਦੀ ਮੌਜੂਦਗੀ ਨੂੰ ਮਹਿਸੂਸ ਕਰਦੇ ਹਨ, ਇਸ ਲਈ ਪਿਆਰ, ਸਨੇਹ, ਧੰਨਵਾਦ ਅਤੇ ਏਕਤਾ ਦੇ ਪ੍ਰਗਟਾਵੇ ਵਜੋਂ ਅਸੀਂ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਆਏ ਹਾਂ।                             

Advertisement

     ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ  ਨੇ ਕਿਹਾ ਕਿ ਸੀਮਾ ਸੁਰੱਖਿਆ ਬਲ ਨਾ ਸਿਰਫ ਆਪਣੀਆਂ ਭੈਣਾਂ ਬਲਕਿ ਦੇਸ਼ ਦੇ ਹਰ ਨਾਗਰਿਕ ਦੀ ਰੱਖਿਆ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਨੂੰ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨਾਂ ਦੇ ਹੱਥਾਂ ਤੇ ਰੱਖੜੀਆਂ ਬਨ੍ਹਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

     ਜਵਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਇਸ ਉਪਰਾਲੇ ਤੋਂ ਪ੍ਰਭਾਵਿਤ ਹੋ ਕੇ ਕਿਹਾ ਕਿ ਉਹ ਉਨ੍ਹਾਂ ਦੇ ਧੰਨਵਾਦੀ ਹਨ ਅਤੇ ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਅੱਜ ਉਨ੍ਹਾਂ ਦੀਆਂ ਭੈਣਾਂ ਉਨ੍ਹਾਂ ਦੇ ਨਾਲ ਹਨ।

Advertisement
Advertisement
Advertisement
Advertisement
Advertisement
error: Content is protected !!