82 ਹਜ਼ਾਰ ਟਿਊਬਵੈੱਲ ‘ਤੇ ਲਗਾਏ ਜਾਣਗੇ 2 ਲੱਖ 46 ਹਜ਼ਾਰ ਬੂਟੇ

Advertisement
Spread information

ਰਿਚਾ ਨਾਗਪਾਲ, ਪਟਿਆਲਾ, 30 ਅਗਸਤ 2023


   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਟਿਊਬਵੈੱਲ ‘ਤੇ ਤਿੰਨ ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ 82 ਹਜ਼ਾਰ ਟਿਊਬਵੈੱਲਾਂ ‘ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ।
     ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਵੱਲੋਂ ਟਿਊਬਵੈੱਲਾਂ ‘ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਸ਼ੁੱਧ ਹੋਵੇਗਾ, ਉਥੇ ਹੀ ਛਾਂਦਾਰ ਤੇ ਫਲਾਂ ਵਾਲਿਆਂ ਬੂਟਿਆਂ ਦਾ ਕਿਸਾਨਾਂ ਨੂੰ ਵੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 30 ਹਜ਼ਾਰ ਟਿਊਬਵੈੱਲਾਂ ‘ਤੇ ਲਗਾਏ ਗਏ 90 ਹਜ਼ਾਰ ਬੂਟਿਆਂ ਦੀ ਸਾਂਭ ਸੰਭਾਲ ਪ੍ਰਤੀ ਵੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।                         
       ਮੀਟਿੰਗ ਦੌਰਾਨ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਅਤੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਹਰ ਟਿਊਬਵੈੱਲਾਂ ਤੇ 3 ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ ਖੇਤਰ ਵਿੱਚ 82 ਹਜ਼ਾਰ ਟਿਊਬਵੈੱਲ ਪੈਂਦੇ ਹਨ, ਜਿਨ੍ਹਾਂ ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਤਹਿਤ ਕਿਸਾਨਾਂ ਦੇ ਸਹਿਯੋਗ ਨਾਲ ਇਸ ਮੰਡਲ ਵੱਲੋਂ ਹੁਣ ਤੱਕ 30 ਹਜ਼ਾਰ ਟਿਊਬਵੈੱਲਾਂ ਤੇ 90 ਹਜ਼ਾਰ ਬੂਟੇ ਲਗਾ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਟਿਊਬਵੈੱਲਾਂ ਤੇ ਲਗਾਏ ਜਾ ਰਹੇ ਹਨ। ਪਟਿਆਲਾ ਵਣ ਮੰਡਲ ਅਧੀਨ ਕੁੱਲ 17 ਨਰਸਰੀਆਂ ਪੈਂਦੀਆਂ ਹਨ, ਕਿਸਾਨ ਇਨ੍ਹਾਂ ਨਰਸਰੀਆਂ ਤੋਂ ਅਤੇ ਆਈ ਹਰਿਆਲੀ ਐਪ ਰਾਹੀਂ ਬੂਟੇ ਪ੍ਰਾਪਤ ਕਰ ਸਕਦੇ ਹਨ।

Advertisement
Advertisement
Advertisement
Advertisement
Advertisement
Advertisement
error: Content is protected !!