ਰਘਬੀਰ ਹੈਪੀ, ਬਰਨਾਲਾ, 30 ਅਗਸਤ 2023
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਖੇਡ ਦਿਵਸ ਰਫਤਾਰ ਸਪੋਰਟਸ ਅਤੇ ਵੈਲਫੇਅਰ ਕਲੱਬ ਪੱਖੋਂ ਕਲਾਂ ਦੇ ਸਹਿਯੋਗ ਨਾਲ ਪੱਖੋਂ ਕਲਾਂ ਵਿਖੇ ਮਨਾਇਆ ਗਿਆ।
ਇਸ ਮੌਕੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸ਼ਰਧਾ ਦੇ ਫੁਲ ਅਰਪਣ ਕੀਤੇ ਗਏ। ਇਸ ਮੌਕੇ ਕਲੱਬ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਖੇਡਾਂ ਵਿਚ ਵਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਚੁਸਤੀ ਅਤੇ ਤੰਦਰੁਸਤੀ ਰਹਿੰਦੀ ਹੈ। ਖੇਡਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਕੋਚ ਸੁਖਵਿੰਦਰ ਸਿੰਘ ਨੇ ਕਿਹਾ ਖੇਡਾਂ ਕਰਨ ਨਾਲ ਬੱਚੇ ਨਸ਼ਿਆਂ ਵਰਗੀਆਂ ਮਾੜੀਆਂ ਆਦਤਾਂ ਤੋਂ ਦੂਰ ਰਹਿੰਦੇ ਹਨ ਅਤੇ ਖੇਡਾਂ ਵਿਚ ਭਾਗ ਲੈ ਕੇ ਅੰਤਰ ਰਾਸ਼ਟਰੀ ਪੱਧਰ ਤਕ ਆਪਣਾ, ਆਪਣੇ ਮਾਪਿਆਂ ਦਾ ਅਤੇ ਪਿੰਡ ਦਾ ਨਾਮ ਰੌਸ਼ਨ ਕਰਦੇ ਹਨ। ਇਸ ਮੌਕੇ ਵੱਖ ਵੱਖ ਖੇਡਾਂ ਜਿਵੇਂ ਕਿ ਵਾਲੀਬਾਲ, 100 ਮੀਟਰ, 200 ਮੀਟਰ ਦੌੜਾਂ ਕਰਵਾਈਆਂ ਗਈਆਂ। ਇਸ ਮੌਕੇ ਮੋਹਨ ਸਿੰਘ ਜੱਸਲ, ਬਲਵੀਰ ਸਿੰਘ, ਰਾਜੂ ਸਿੰਘ ਚੇਅਰਮੈਨ ਸੋਹਣ ਸਿੰਘ ਵਾਈਸ ਚੇਅਰਮੈਨ, ਕਰਨੈਲ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਰਾਸ਼ਟਰੀ ਯੂਥ ਵਲੰਟੀਅਰ ਜੀਵਨ ਸਿੰਘ ਆਦਿ ਹਾਜ਼ਰ ਸਨ।