ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਠੁੱਲੀਵਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਰਘਬੀਰ ਹੈਪੀ, ਬਰਨਾਲਾ, 30 ਅਗਸਤ 2023
ਇਸ ਮੌਕੇ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ), ਨੀਲਮ ਰਾਣੀ (ਆਈ.ਟੀ ਸਟਾਫ਼) ਅਤੇ ਆਂਗਣਵਾੜੀ ਵਰਕਰ ਬਲਦੇਵ ਕੌਰ ਮੌਜੂਦ ਸਨ। ਇਸ ਮੌਕੇ ਦੱਸਿਆ ਗਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ , ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀਆਂ ਸ਼ਿਕਾਰ ਹਨ, ਉਨ੍ਹਾਂ ਨੂੰ ਸੈਂਟਰ ਵੱਲੋਂ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਰਹਾਇਸ਼ ਅਤੇ ਮਨੋਵਿਗਿਆਨਕ ਕਾਊਂਸਲਿੰਗ ਦੀਆਂ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ।
ਇਸ ਦੇ ਨਾਲ ਪੀੜਤ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਵੱਖ-ਵੱਖ ਐਕਟਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ, ਜਿਵੇਂ ਕਿ ਘਰੇਲੂ ਹਿੰਸਾਂ ਐਕਟ, ਜਿਸ ਦੇ ਅਧੀਨ ਔਰਤਾਂ ਆਪਣੇ ਹੱਕ ਲੈ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ । ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੂਮੈਨ ਹੈਲਪ ਲਾਈਨ ਨੰ. 181, 112 ‘ਤੇ ਅਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।