ਬੀਤੇ 15 ਸਾਲਾਂ ਤੋਂ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਝੂਜ ਰਹੇ ਸਨ – ਰਾਜਿੰਦਰ ਪਾਲ ਕੌਰ ਛੀਨਾ

Advertisement
Spread information

ਬੇਅੰਤ ਬਾਜਵਾ, ਲੁਧਿਆਣਾ, 30 ਅਗਸਤ 2023

    ਵਿਧਾਨ ਸਭਾ ਹਲਕਾਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਸਥਾਨਕ ਵਾਰਡ ਨੰਬਰ 34 ਅਧੀਨ ਸੁੰਦਰ ਨਗਰ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ ਸਾਢੇ ਗਿਆਰਾਂ ਲੱਖ ਰੁਪਏ ਦੀ ਲਾਗਤ ਆਈ ਹੈ। 

Advertisement

ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪਿਛਲੇ 15 ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੀ ਹੈ।  ਇਲਾਕੇਦੇ ਲੋਕ ਕਾਫੀ ਸਮੇਂ ਤੋਂ ਪਾਣੀ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ। ਹੁਣਇਲਾਕੇ ‘ਚ ਸੁਚਾਰੂ ਤੇ ਨਿਰਵਿਘਨ ਪਾਣੀ ਦੀ ਸਪਲਾਈ ਜਾਰੀ ਰਹੇਗੀ। 

ਉਨ੍ਹਾਂ ਅੱਗੇ ਕਿਹਾ ਕਿ ਪਾਣੀ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਇਲਾਕੇ ‘ਚਪਿਛਲੇ ਕਈ ਸਾਲਾਂ ਤੋਂ ਲੋਕ ਪ੍ਰੇਸ਼ਾਨ ਸਨ, ਪਰ ਇਲਾਕਾ ਵਾਸੀਆਂ ਦੀਸਮੱਸਿਆ ਨੂੰ 25 ਐਚ ਪੀ ਦੇ ਟਿਊਬਵੈਲ ਦੀ ਸਥਾਪਨਾ ਨਾਲ ਦੂਰ ਕਰਦਿੱਤਾ ਗਿਆ ਹੈ।  ਵਿਧਾਇਕ ਛੀਨਾ ਨੇ ਕਿਹਾ ਕਿ ਅਸੀਂ ਲੋਕਾਂ ਨੂੰਸੁਵਿਧਾਵਾਂ ਦੇਣ ਲਈ ਵਚਨਬੱਧ ਹਾਂ, ਉਨ੍ਹਾ ਕਿਹਾ ਕਿ ਸੁੰਦਰ ਨਗਰ ਵਾਰਡ34 ਦੇ ਲੋਕ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ, ਫਿਰ ਕਾਂਗਰਸ ਦੀਸਰਕਾਰ ਵੇਲੇ ਵੀ ਇਸੇ ਟਿਊਬਵੈਲ ਦੀ ਮੰਗ ਕਰ ਰਹੇ ਸਨ, ਪਰ ਆਮਆਦਮੀ ਪਾਰਟੀ ਦੀ ਸਰਕਾਰ ਨੇ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਪੂਰਾਕੀਤਾ ਹੈ।

Advertisement
Advertisement
Advertisement
Advertisement
Advertisement
error: Content is protected !!