ਗਗਨ ਹਰਗੁਣ, ਬਰਨਾਲਾ, 31 ਅਗਸਤ 2023
ਅੱਜ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ, ਬਡਬਰ (ਬਰਨਾਲਾ) ਵਿਖੇ ਪ੍ਰਿੰਸੀਪਲ ਸ੍ਰੀ ਯਾਦਵਿੰਦਰ ਸਿੰਘ ਦੇ ਯਤਨਾਂ ਸਦਕਾ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਬਡਬਰ ਦੇ ਅਧਿਕਾਰੀਆਂ ਦੁਆਰਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਅਤੇ ਲੋਨ ਲੈਣ ਦੀ ਪ੍ਰੀਕਿਰਿਆ ਬਾਰੇ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਬੈਂਕ ਮੈਨੇਜਰ ਸ੍ਰੀਮਤੀ ਜਸਵਿੰਦਰ ਕੌਰ ਵੱਲੋਂ ਕਾਲਜ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਸਟਾਰਟਅਪ ਸਕੀਮ ਤੇ ਲੋਨ ਲੈਣ ਲਈ ਪ੍ਰੋਜੈਕਟ ਰਿਪੋਰਟ ਬਣਾਉਣ ਦੀ ਪ੍ਰੀਕਿਰਿਆ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬੈਂਕ ਲਿੰਕੇਜ ਲਈ ਸਥਾਪਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸੈਮੀਨਾਰ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਵਲੋਂ ਕੀਤੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਇਸ ਮੌਕੇ ਕਾਲਜ ਦੇ ਟਰੇਨਿੰਗ ਐਂਡ ਪਲੇਸਮੈਂਟ ਅਫਸਰ ਸ੍ਰੀ ਲਵਪ੍ਰੀਤ ਸਿੰਘ ਵੱਲੋਂ ਸ੍ਰੀਮਤੀ ਜਸਵਿੰਦਰ ਕੌਰ ਅਤੇ ਬੈਂਕ ਅਧਿਕਾਰੀਆਂ ਨੂੰ ਜੀ ਆਇਆਂ ਆਖਿਆ ਗਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਚੱਲ ਰਹੀਆਂ ਪਲੇਸਮੈਂਟ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੁੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਹੀ ਮਹੱਤਵਪੂਰਨ ਹੁੰਦੇ ਹਨ ਅਤੇ ਅੱਗੇ ਤੋਂ ਵੀ ਵਿਦਿਆਰਥੀ ਹਿੱਤਾਂ ਲਈ ਵੱਧ ਤੋਂ ਵੱਧ ਸੈਮੀਨਾਰ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀ ਪੜ੍ਹਾਈ ਕਰਨ ਉਪਰੰਤ ਆਪਣੇ ਸਵੈ ਰੋਜ਼ਗਾਰ ਲਈ ਬੈਂਕ ਤੋਂ ਅਸਾਨੀ ਨਾਲ ਲੋਨ ਪ੍ਰਾਪਤ ਕਰਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦੇ ਸ੍ਰੀ ਕ੍ਰਿਸ਼ਨ ਸਿੰਘ ਵਿਭਾਗ ਮੁਖੀ, ਸ੍ਰੀ ਹਰਜਿੰਦਰ ਸਿੰਘ ਸੀਨੀਅਰ ਲੈਕਚਰਾਰ, ਅਤੇ ਸ੍ਰੀ ਮੁਨੀਸ਼ ਕੁਮਾਰ, ਸ੍ਰੀ ਖੁਸ਼ਪ੍ਰੀਤ ਸਿੰਘ, ਸ੍ਰੀ ਦੀਪਕ ਜਿੰਦਲ, ਸ੍ਰੀ ਅਮਰੀਕ ਸਿੰਘ, ਸ੍ਰੀ ਹਰਚਰਨ ਸਿੰਘ, ਲੈਕਚਰਾਰਾਂ ਤੋਂ ਇਲਾਵਾ ਫੋਰਮੈਨ ਇੰਸ: ਸ੍ਰੀ ਰੀਤਵਿੰਦਰ ਸਿੰਘ, ਦਫਤਰ ਸੁਪਰਡੈਂਟ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।