ਸਿਹਤ ਵਿਭਾਗ ਵੱਲੋਂ 7 ਸਤੰਬਰ ਤੱਕ ਮਨਾਇਆ ਜਾਵੇਗਾ “ਕੌਮੀ ਖੁਰਾਕ ਹਫ਼ਤਾ”

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 01 ਸੰਤਬਰ 2023


      ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਵਿਭਾਗ, ਪੰਜਾਬ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ 1 ਤੋਂ 7 ਸਤੰਬਰ ਤੱਕ “ਕੌਮੀ ਖੁਰਾਕ ਹਫਤਾ” ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ, ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਸਿਹਤ ਵਿਭਾਗ ਜ਼ਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ  ਵਿੱਚ ਇਹ ਕੌਮੀ ਖੁਰਾਕ ਹਫਤਾ ਮਨਾਏਗਾ ਤੇ ਇਸ ਹਫਤੇ ਦੌਰਾਨ ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਆਸ਼ਾ ਵਰਕਰਾਂ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀਆਂ ਵੱਲੋਂ ਆਪੋ ਆਪਣੇ ਖੇਤਰ ਵਿੱਚ ਗਰਭਵਤੀ ਔਰਤਾਂ ,ਦੁੱਧ ਪਿਲਾਉਂਦੀਆਂ ਮਾਵਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਿੱਥੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੌਸ਼ਟਿਕ ਖ਼ੁਰਾਕ ਦਾ ਹੋਣਾ ਜਰੂਰੀ ਹੁੰਦਾ ਹੈ ਓਥੇ ਗਰਭਵਤੀ ਔਰਤਾਂ ਲਈ ਵੀ ਪੌਸ਼ਟਿਕ ਅਹਾਰ ਅਤੀ ਜ਼ਰੂਰੀ ਹੈ ਕਿਉਂਕਿ ਇੱਕ ਤੰਦਰੁਸਤ ਔਰਤ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਭੋਜਨ ਵਿੱਚ ਸਾਰੇ ਵਿਟਾਮਨ, ਪ੍ਰੋਟੀਨ, ਕਾਰਬੋਹਾਈਡ੍ਰੇਟਸ, ਖਣਿਜ ਪਦਾਰਥ ਆਦਿ ਲੋੜੀਂਦੀ ਮਾਤਰਾ ਵਿੱਚ ਹੋਣੇ  ਚਾਹੀਦੇ ਹਨ ਅਤੇ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਉਸ ਦੀ ਪਹਿਲੀ ਖੁਰਾਕ ਨਾਲੋਂ ਡੇਢ ਗੁਣਾ ਵੱਧ ਖ਼ੁਰਾਕ ਖਾਣੀ ਚਾਹੀਦੀ ਹੈ ਤੇ ਉਸ ਨੂੰ ਆਪਣੀ ਖੁਰਾਕ ਵਿੱਚ ਹਰੀਆਂ ਸਬਜ਼ੀਆਂ , ਹਰੇ ਪੱਤੇਦਾਰ ਸਬਜੀਆਂ,ਦਾਲਾਂ, ਸਲਾਦ ,ਫਲ, ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ, ਪਨੀਰ ਆਦਿ ਦੀ ਵਰਤੋਂ ਰੋਜਾਨਾ ਕਰਨੀ ਚਾਹੀਦੀ ਹੈ। ਉਹਨਾਂ ਬੱਚਿਆਂ ਲਈ ਖ਼ੁਰਾਕ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬੱਚੇ ਨੂੰ ਜਨਮ ਦੇ ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਤੇ ਛੇ ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ ਨਾਲ ਬੱਚੇ ਨੂੰ ਕੇਲਾ, ਦਲੀਆ, ਦਹੀਂ, ਦਾਲਾਂ ਆਦਿ ਮੈਸ਼ ਕਰਕੇ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਬੱਚੇ ਦਾ ਸਰੀਰਕ ਤੇ ਮਾਨਸਿਕ ਵਿਕਾਸ ਸਹੀ ਢੰਗ ਨਾਲ ਹੋ ਸਕੇ।
Advertisement
Advertisement
Advertisement
Advertisement
Advertisement
error: Content is protected !!