ਡੀ. ਸੀ ਵਲੋਂ ‘ਮੇਰਾ ਬਿੱਲ’ ਐਪ’ ‘ਤੇ ਬਿੱਲ ਅਪਲੋਡ ਕਰਕੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸ਼ੁਰੂਆਤ

Advertisement
Spread information

    ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ।

ਰਘਬੀਰ ਹੈਪੀ, ਬਰਨਾਲਾ, 1 ਸਤੰਬਰ 2023

Advertisement

   ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ‘ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ‌ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਗਾਹਕਾਂ ਨੂੰ ਬਿੱਲ ਲੈਣ ਲਈ ਉਤਸ਼ਾਹਿਤ ਕਰਕੇ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਖਪਤਕਾਰਾਂ ਨੂੰ ਕੋਈ ਵੀ ਸਮਾਨ ਖਰੀਦਣ ਮੌਕੇ ਵਿਕਰੇਤਾ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘ਮੇਰਾ ਬਿੱਲ’ ਐਪ ਐਂਡਰਾਇਡ ਫੋਨ ਲਈ ਗੂਗਲ ਪਲੇਅ ਸਟੋਰ ਅਤੇ ਐਪਲ ਲਈ ਐਪ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ।     ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਰਾਹੀਂ ਸੂਚਿਤ ਕੀਤਾ ਜਾਵੇਗਾ।                         
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਵਸਤਾਂ ਦੀ ਖਰੀਦ ਮੌਕੇ ਵਿਕਰੇਤਾਵਾਂ ਕੋਲੋਂ ਬਿੱਲ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਇਸ ਸਕੀਮ ਵਿਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਲੋਕਾਂ ਲਈ ਬਣਾਈ ਗਈ ਹੈ ਅਤੇ ਇਸ ਜ਼ਰੀਏ ਸਰਕਾਰ ਟੈਕਸ ਚੋਰੀ ਵੀ ਰੁਕ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੈਕਸ ਕਾਨੂੰਨਾਂ ਦਾ ਪਾਲਣ ਕਰਨ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ ਜਿਸ ਨਾਲ ਉਹ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨਗੇ।
   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਹਿਤੇਸ਼ਵੀਰ ਗੁਪਤਾ ਸਹਾਇਕ ਕਮਿਸ਼ਨਰ ਰਾਜ ਕਰ ਤੇ ਸੁਨੀਲ ਕੁਮਾਰ ਗੋਇਲ ਰਾਜ ਕਰ ਅਫ਼ਸਰ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!