ਅਸੋਕ ਧੀਮਾਨ, ਫਤਿਹਗੜ੍ਹ ਸਾਹਿਬ, 1 ਸਤੰਬਰ 2023
ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ—ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲੱਛਣ, ਬਚਾਅ ਅਤੇ ਇਲਾਜ਼ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜਿਲ੍ਹਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਡੇਂਗੂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਅਧੀਨ ਡੇਂਗੂ ਵਿਰੁੱਧ ਮੁਹਿੰਮ ਵਿਚ 61 ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ, ਜੋ ਕਿ ਡੇਂਗੂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ—ਨਾਲ ਫੀਵਰ ਸਰਵੇ ਕਰਦੀਆਂ ਹਨ ਤੇ ਲਾਰਵਾ ਚੈਕ ਕਰਦੀਆਂ ਹਨ, ਟੀਮਾਂ ਵੱਲੋਂ ਅਗਸਤ ਮਹੀਨੇ ਦੌਰਾਨ 9003 ਥਾਂਵਾਂ ਦਾ ਦੌਰਾ ਕੀਤਾ, ਜਿਸ ਵਿਚੋਂ 1782 ਥਾਂਵਾਂ ਤੋਂ ਲਾਰਵਾ ਮਿਲਿਆਂ ਉਸ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ਤੇ 430 ਡੇਂਗੂ ਸੰਬਧੀ ਚਲਾਨ ਕੱਟੇ ਗਏ, ਉਨ੍ਹਾਂ ਦੱਸਿਆ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਸਪ੍ਰੇਅ ਅਤੇ ਫੌਗਿੰਗ ਵੀ ਕਰਵਾਈ ਜਾ ਰਹੀ ਹੈ ਤੇ ਡੇਂਗੂ ਦਾ ਕੇਸ ਮਿਲਣ ਤੇ ਉਸ ਏਰੀਏ ਵਿਚ ਸਪੈਸ਼ਲ ਸਰਵੇ ਕਰਵਾਇਆਂ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅਧੀਨ 2 ਡੇਂਗੂ ਦੇ ਮਰੀਜ਼ ਇਕ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੇ ਇਕ ਮੰਡੀ ਗੋਬਿੰਦਗੜ੍ਹ ਵਿਖੇ ਇਲਾਜ਼ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਂਵਾਂ ਵਿਚ ਡੇਂਗੂ ਦਾ ਟੈਸਟ ਅਤੇ ਇਲਾਜ਼ ਬਿਲਕੁਲ ਮੁਫਤ ਕੀਤਾ ਜਾਂਦਾ ਹੈ, ਕਿਸੇ ਵੀ ਵਿਅਕਤੀ ਨੂੰ ਬੁਖਾਰ ਹੋਣ ਜਾਂ ਡੇਂਗੂ ਵਰਗੇ ਲੱਛਣ ਹੋਣ ਤੇ ਆਪਣੇ ਨੇੜੇ ਦੀ ਸਿਹਤ ਸੰਸਥਾਂ ਵਿਚ ਆਪਣਾ ਟੈਸਟ ਕਰਵਾਉਣ ਅਤੇ ਡਾਕਟਰੀ ਸਹਾਇਤਾ ਲੈਣ। ਮੱਛਰ ਤੋਂ ਬਚਣ ਲਈ ਉਪਾਅ ਕੀਤੇ ਜਾਣ।ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਅਤੇ ਐਸ. ਆਈ. ਇੰਦਰਜੀਤ ਸਿੰਘ ਮੌਜੂਦ ਸਨ।