ਨਿਯਮਾਂ ਵਿਰੁੱਧ ਚੱਲਣ ‘ਤੇ 5 ਵਾਹਨਾਂ ਨੂੰ ਧਾਰਾ 207 ਅਧੀਨ ਕੀਤਾ ਬੰਦ

Advertisement
Spread information

ਬੇਅੰਤ ਬਾਜਵਾ, ਲੁਧਿਆਣਾ, 01 ਸਤੰਬਰ 2023


    ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵੇਰਕਾ ਚੌਂਕ ਦੀਆਂ ਸੜਕਾਂ ‘ਤੇ ਅਚਨਚੇਤ    ਚੈਕਿੰਗ ਕਰਦਿਆਂ 05 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 05 ਗੱਡੀਆਂ ਦੇ ਚਲਾਨ ਕੀਤੇ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ 01 ਕੈਂਟਰ, 03 ਟਿੱਪਰ, 01 ਬੱਸ ਬਿਨਾਂ ਐਚ.ਐਸ.ਆਰ.ਪੀ ਪਲੇਟਾਂ, ਦਸਤਾਵੇਜ਼ਾਂ, ਓਵਰਲੋਡ, ਓਵਰਹਾਈਟ, ਪ੍ਰੈਸ਼ਰ ਹਾਰਨ, ਬਿਨਾਂ ਟੈਕਸ ਅਤੇ ਹੋਰ ਕਈ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜ਼ਿਨਾਂ ਨੂੰ ਧਾਰਾ 207 ਅਧੀਨ ਬੰਦ ਕੀਤਾ ਗਿਆ। ਇਸ ਤੋਂ ਇਲਾਵਾ 02 ਕੈਂਟਰ, 01 ਬਲਕਰ ਟਰਾਲਾ, 02 ਟਰੱਕ – ਓਵਰਹਾਈਟ, ਓਵਰਲੋਡ ਅਤੇ ਦਸਤਾਵਜੇ ਪੂਰੇ ਨਾ ਹੋਣ ਕਾਰਨ ਇਨ੍ਹਾਂ ਦੇ ਵੀ ਚਾਲਾਨ ਕੀਤੇ ਗਏ।                                                                     
    ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਵਾਹਨ ਚਾਲਕ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ, ਜੋਕਿ ਚਿੰਤਾ ਦਾ ਵਿਸ਼ਾ ਹੈ।                                           
     ਉਨ੍ਹਾਂ ਮੁੜ ਦੁਹਰਾਇਆ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਐਚ.ਐਸ.ਆਰ.ਪੀ ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

Advertisement
Advertisement
Advertisement
Advertisement
Advertisement
Advertisement
error: Content is protected !!