ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਸਤੰਬਰ 2023
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਘਰਾਂ ਨੇੜੇ ਬਰੂਹਾਂ ਤਕ ਪਹੁੰਚਾਉਣ ਲਈ ਖੋਲ੍ਹੇ ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਸੇਵਾਵਾਂ ਦੇ ਰਹੇ ਹਨ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਦੇ ਅੰਕੜੇ ਪ੍ਰਭਾਵਿਤ ਕਰਨ ਵਾਲੇ ਹਨ। ਜਿੱਥੇ ਮਰੀਜ਼ ਮੁਫ਼ਤ ਇਲਾਜ, ਟੈਸਟ ਅਤੇ ਅਤੇ ਦਵਾਈਆਂ ਦੀ ਸਹੂਲਤ ਲੈ ਕੇ ਤੰਦਰੁਸਤ ਹੋ ਕੇ ਘਰ ਪਰਤ ਰਹੇ ਹਨ। ਡਾ ਦਵਿੰਦਰਜੀਤ ਕੌਰ, ਸਿਵਲ ਫਤਹਿਗੜ੍ਹ ਸਾਹਿਬ ਨੇ ਸੀ.ਡੀ ਸਰਹਿੰਦ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਜਿੱਥੇ ਇਲਾਜ਼ ਕਰਾਉਣ ਲਈ ਪਹੁੰਚੇ ਲੋਕਾਂ ਦੇ ਆਂਕੜੇ ਸਾਂਝੇ ਕਰਦੇ ਹੋਏ ਡਾਕਟਰ ਦਵਿੰਦਰਜੀਤ ਕੌਰ ਨੇ ਦੱਸਿਆ ਕੇ ਆਮ ਆਦਮੀ ਕਲੀਨਿਕ ਸਰਹਿੰਦ ਵਿਖੇ ਹੁਣ ਤੱਕ 4927 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 816 ਮਰੀਜਾਂ ਦੇ ਮੁਫ਼ਤ ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ ।
ਜਦਕਿ ਸਾਰੇ ਜ਼ਿਲ੍ਹੇ ਵਿੱਚ ਖੁੱਲੇ 19 ਆਮ ਆਦਮੀ ਕਲੀਨਿਕਾਂ ਉਪਰ 170182 ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ 24903 ਮਰੀਜ਼ਾਂ ਦੇ ਮੁਫ਼ਤ ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਇਹਨਾਂ ਕਲੀਨਕਾ ਵਿਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 38 ਕਿਸਮ ਦੇ ਲਬਾਰਟਰੀ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਡਾਕਟਰ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਇਲਾਜ਼ ਕਰਵਾਉਣ ਲਈ ਆਉਣ ਵਾਲੇ ਸਾਰੇ ਮਰੀਜਾਂ ਦੇ ਵੇਰਵੇ ਇਕੱਤਰ ਕੀਤੇ ਜਾਂਦੇ ਹਨ , ਅਜਿਹਾ ਸਰਕਾਰ ਵੱਲੋਂ ਜਾਣਕਾਰੀ ਇਕੱਤਰ ਕਰਨ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਤਾਂ ਕਿ ਹਰ ਖੇਤਰ ਵਿਚ ਕਿਸ ਤਰ੍ਹਾਂ ਦੇ ਮਰੀਜ਼ ਅਤੇ ਕਿਸ ਤਰ੍ਹਾਂ ਦੇ ਰੋਗ ਵਧੇਰੇ ਹਨ, ਉਸ ਦੇ ਅੰਕੜੇ ਇਕੱਤਰ ਕਰਕੇ ਭਵਿੱਖ ਦੀ ਰੂਪ ਰੇਖਾ ਤਿਆਰ ਕੀਤੀ ਜਾ ਸਕੇ।