5 ਸਤੰਬਰ ਅਧਿਆਪਕ ਦਿਵਸ ਰਾਜ ਪੱਧਰੀ ਸਮਾਰੋਹ ਤੇ ਕਰਨਗੇ ਰੋਸ਼ ਪ੍ਰਦਰਸ਼ਨ

Advertisement
Spread information

ਗਗਨ ਹਰਗੁਣ, ਬਰਨਾਲਾ , 2 ਸਤੰਬਰ 2023


   ਅੱਜ ਕੰਪਿਊਟਰ ਅਧਿਆਪਕ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਨੇ ਪ੍ਰੈਸ ਨੁੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀ ਲਾਰੇ ਲੱਪੇ ਅਤੇ ਦੀ ਡੰਗ ਟਪਾਓ ਨੀਤੀ ਤੋਂ ਤੰਗ ਹੋ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੇ ਰਾਜ ਪੱਧਰੀ ਪ੍ਰੋਗਰਾਮ ਦੇ ਬਾਹਰ 18 ਸਾਲ ਸੇਵਾ ਨਿਭਾ ਚੁੱਕੇ 100 ਦੇ ਕਰੀਬ ਮਿ੍ਰਤਕ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਲਈ ਪੰਜਾਬ ਸਰਕਾਰ ਨੂੰ ਘੇਰਨ ਦਾ ਫੈਸਲਾ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਲਿਆ ਗਿਆ ਹੈ ਕਿਉਕਿ ਅਨੇਕਾਂ ਵਾਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ। ਜੁਲਾਈ 2011 ਨੂੰ ਮਾਨਯੋਗ ਰਾਜਪਾਲ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਮੌਕੇ ਦੀ ਸਰਕਾਰ ਨੇ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ। ਪਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨ੍ਹਾਂ ਤਰੂੰਤ ਲਾਗੂ ਕੀਤੇ ਜਾਵੇ, ਜਦੋ ਉਪਰੋਕਤ ਲਾਭ ਪੰਜਾਬ ਦੇ ਬਾਕੀ ਸਾਰੇ ਮੁਲਾਜਮਾਂ ਨੂੰ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।                                                               

Advertisement

     ਇਸ ਮੌਕੇ ਸਟੇਟ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਬੇਸ਼ੱਕ ਪਿਛਲੇ ਸਾਲ ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਅਧਿਆਪਕ ਦਿਵਸ ਮੌਕੇ ਕੰਪਿਊਟਰ ਅਧਿਆਪਕਾਂ ਨਾਲ 18 ਸਾਲਾ ਤੋਂ ਕੀਤੇ ਜਾ ਰਹੇ ਸ਼ੋਸ਼ਣ ਨੂੰ ਲੋਕਾਂ ਵਿੱਚ ਪ੍ਰਚਾਰਿਆ ਜਾਵੇਗਾ। ਜਿਕਰਯੋਗ ਹੈ ਕਿ 100 ਦੇ ਕਰੀਬ ਕੰਪਿਊਟਰ ਅਧਿਆਪਕ ਜਿਨ੍ਹਾਂ ਦੀ ਨੌਕਰੀ ਦੌਰਾਨ ਮੌਤ ਹੋ ਗਈ ਹੈ ਪੰਜਾਬ ਸਰਕਾਰ ਨੇ ਉਹਨਾਂ ਦੇ ਪਰਿਵਾਰਾਂ ਦੀ ਸਾਰ ਵੀ ਨਹੀ ਲਈ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਨੋਕਰੀ ਦਿੱਤੀ ਅਤੇ ਨਾ ਹੀ ਕੋਈ ਵਿੱਤੀ ਲਾਭ ਦਿੱਤਾ ਗਿਆ। ਜਿਸ ਕਾਰਨ ਪੰਜਾਬ ਸਰਕਾਰ ਦਾ ਇਹ ਪੱਖ ਰੈਲੀ ਦੌਰਾਨ ਆਮ ਲੋਕਾਂ ਸਾਹਮਣੇ ਉਜਾਗਰ ਕਰਕੇ ਕੰਪਿਊਟਰ ਅਧਿਆਪਕ ਵਿਰੋਧੀ, ਪੰਜਾਬ ਸਰਕਾਰ ਦੇ ਚਿਹਰੇ ਨੂੰ ਪੇਸ਼ ਕੀਤਾ ਜਾਵੇਗਾ।

   ਪਰਦੀਪ ਕੁਮਾਰ ਨੇ ਦੱਸਿਆ ਕਿ ਅਗਸਤ ਮਹੀਨੇ ਸਾਡੇ ਕੇਡਰ ਨੂੰ ਬਹੁਤ ਵੱਡਾ ਧੱਕਾ ਲੱਗਿਆ ਹੈ ਕਿਉਂਕਿ ਇਸ ਮਹੀਨੇ ਤਿੰਨ ਕੰਪਿਊਟਰ ਅਧਿਆਪਕ ਸਾਥੀਆਂ ਗੁਰਮੇਲ ਸਿੰਘ੍ਹ ਬਰਾੜ 13-08-2023, ਲਵਪ੍ਰੀਤ ਸਿੰਘ 22-08-2023 ਅਤੇ ਕਮਲਪ੍ਰੀਤ ਕੌਰ 27-08-2023 ਦੀ ਮੌਤ ਹੋ ਗਈ ਹੈ। ਇਨ੍ਹਾ ਦੇ ਬੱਚਿਆਂ ਦਾ ਭਵਿੱਖ ਪੂਰੀ ਤਰ੍ਹਾਂ ਧੁੰਦਲਾ ਹੋ ਚੁੱਕਿਆ ਹੈ ਕਿਉਂਕਿ ਹਾਲ ਦੀ ਘੜੀ ਸਰਕਾਰ ਵੱਲੋਂ ਕਿਸੇ ਵੀ ਕੰਪਿਊਟਰ ਅਧਿਆਪਕ ਦੇ ਪਰਿਵਾਰ ਨੂੰ ਕਿਸੇ ਤਰ੍ਹਾਂ ਦਾ ਕੋਈ ਸਹਿਯੋਗ (ਨਾ ਤਾਂ ਵਿੱਤੀ ਸਹਿਯੋਗ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੇਂਬਰ ਨੂੰ ਨੌਕਰੀ) ਨਹੀਂ ਦਿੱਤਾ ਜਾਂਦਾ। ਪਤਾ ਨਹੀਂ ਕਦੋਂ ਸਰਕਾਰ ਸਾਨੂੰ ਮੁਲਾਜ਼ਮ ਦਾ ਦਰਜਾ ਦੇਵੇਗੀ। ਸਰਕਾਰ ਨੂੰ ਅਜਿਹੇ ਪਰਿਵਾਰਾਂ ਤੇ ਵੀ ਕਿਸੇ ਤਰ੍ਹਾਂ ਦਾ ਕੋਈ ਤਰਸ ਨਹੀਂ ਆ ਰਿਹਾ, ਇਕੱਲੇ ਵੱਡੇ-ਵੱਡੇ ਬੋਰਡ ਲਗਾ ਕੇ ਅਤੇ ਲਾਰਿਆਂ ਨਾਲ ਤਾਂ ਕਿਸੇ ਦੀ ਕੋਈ ਮਦਦ ਨਹੀਂ ਕੀਤੀ ਜਾ ਸਕਦੀ। ਅਸੀਂ ਸਰਕਾਰ ਪਾਸ ਕਈ ਵਾਰ ਗੁਹਾਰ ਲਗਾ ਚੁੱਕੇ ਹਾਂ ਕਿ ਅਜਿਹੇ ਪਰਿਵਾਰਾਂ ਦੀ ਬਾਂਹ ਫੜੇ ਅਤੇ ਮਿ੍ਰਤਕ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤਾਂ ਵਿੱਚੋਂ ਕਿਸੇ ਨੂੰ ਨੌਕਰੀ ਦਿੱਤੀ ਜਾਵੇ।

ਇਸ ਮੌਕੇ ਪਰਦੀਪ ਕੁਮਾਰ ਤੋਂ ਬਿਨਾ ਜਤਿੰਦਰ ਕੁਮਾਰ, ਵੀਨਾ ਰਾਣੀ, ਜਸਵੀਰ ਸਿੰਘ, ਨਿਰਭੈ ਸਿੰਘ, ਗੁਰਬਿੰਦਰ ਸਿੰਘ ਮਹਿਤਾ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਕਿਰਨਦੀਪ ਸਿੰਘ, ਵਿਕਾਸ ਕੁਮਾਰ, ਅਵਤਾਰ ਸਿੰਘ ਕੁਤਬਾ, ਰਾਧੇ ਸ਼ਿਆਮ, ਅਵਤਾਰ ਸਿੰਘ ਸਿੱਧੂ, ਚਰਨਜੀਤ ਸਿੰਘ, ਧਰਮਪਾਲ, ਤਰਸੇਮ ਸਿੰਘ, ਵਿਪੁਲ ਕੁਮਾਰ, ਮੋਨੂੰ ਗੁਪਤਾ, ਹਰਪਾਲ ਕੌਰ, ਸੁਖਜੀਤ ਕੌਰ, ਸੁਮਨਦੀਪ ਕੌਰ ਅਤੇ ਹੋਰ ਕੰਪਿਊਟਰ ਅਧਿਆਪਕ ਹਾਜਰ ਸਨ।

Advertisement
Advertisement
Advertisement
Advertisement
Advertisement
error: Content is protected !!