ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

Advertisement
Spread information

ਅਨੁਭਵ ਦੂਬੇ, ਚੰਡੀਗੜ੍ਹ, 3 ਸਤੰਬਰ 2023


    ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ। 

    ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।             

Advertisement

    ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

Advertisement
Advertisement
Advertisement
Advertisement
Advertisement
error: Content is protected !!