ਗਗਨ ਹਰਗੁਣ, ਬਰਨਾਲਾ, 4 ਸਤੰਬਰ 2023
ਜ਼ਿਲ੍ਹਾ ਬਰਨਾਲਾ ਦੇ 6 ਅਧਿਆਪਕਾਂ ਨੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ ਅਤੇ ਉਨ੍ਹਾਂ ਨੂੰ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ ।
ਇਨ੍ਹਾਂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਇਹ ਜ਼ਿਲ੍ਹਾ ਬਰਨਾਲਾ ਲਈ ਬੜੀ ਹੀ ਮਾਣ ਵਾਲੀ ਗੱਲ ਹੈ ਕਿ 6 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ । ਇਨ੍ਹਾਂ ਚ ਦੋ ਅਧਿਆਪਕ ਮਾਸਟਰ ਕਾਡਰ ਦੇ, ਦੋ ਅਧਿਆਪਕ ਪ੍ਰਾਇਮਰੀ ਕਾਡਰ ਦੇ ਅਤੇ 2 ਅਧਿਆਪਕ ਯੰਗ ਟੀਚਰ ਵਰਗ ਚੋਂ ਹਨ ।
ਜ਼ਿਲ੍ਹਾ ਸਿਖਿਆ ਅਫਸਰ (ਸ ) ਸ਼ਮਸ਼ੇਰ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਕਾਡਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਗੋਇਲ ਅਤੇ ਹੈਡ ਮਾਸਟਰ ਸਰਕਾਰੀ ਹਾਈ ਸਕੂਲ ਨਾਈਵਾਲਾ ਰਾਜੇਸ਼ ਗੋਇਲ, ਪ੍ਰਾਇਮਰੀ ਕਾਡਰ ਤੋਂ ਸਰਕਾਰੀ ਪ੍ਰਾਇਮਰੀ ਸਕੂਲ (ਕੰਨਿਆ) ਸਹਿਣਾ ਦੇ ਜਸਬੀਰ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੇ ਪਰਮਜੀਤ ਸਿੰਘ ਅਤੇ ਯੰਗ ਟੀਚਰ ਵਰਗ ਚੋਂ ਲੈਕਚਰਾਰ ਪਰਮਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਤੋਂ ਅਤੇ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਨੇਵਾਲ ਤੋਂ ਸੁਰੇਸ਼ਤਾ ਰਾਣੀ ਨੂੰ ਸਨਮਾਨਿਤ ਕੀਤਾ ਜਾਣਾ ਹੈ ।
ਇਸ ਸਨਮਾਨ 5 ਸਤੰਬਰ ਨੂੰ ਮੋਗਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਦਿੱਤੇ ਜਾਣਗੇ ।