ਟੀਕਾਕਰਨ ਤੋਂ ਵਾਂਝੇ 0 ਤੋਂ 5 ਸਾਲ ਉਮਰ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ

Advertisement
Spread information

ਰਘਬੀਰ ਹੈਪੀ, ਬਰਨਾਲਾ, 5 ਸਤੰਬਰ 2023


      ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਧੀਨ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਵਿੱਚ ਟੀਕਾਕਰਨ ‘ਚ ਰਹਿ ਗਏ ਪਾੜੇ ਨੂੰ ਪੂਰਨ ਲਈ 11 ਸਤੰਬਰ ਤੋਂ 25 ਨਵੰਬਰ ਤੱਕ ਤਿੰਨ ਗੇੜਾਂ ਸਬੰਧੀ  ਟੀਕਾਕਰਨ ਮੁਹਿੰਮ ਦੀ ਸੁਰੂਆਤ ਪੋਸਟਰ, ਫਲੈਕਸ ਜਾਰੀ ਕਰਕੇ ਕੀਤੀ ਗਈ।                             
     ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ 0 ਤੋਂ 5 ਸਾਲ ਉਮਰ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਅਤੇ ਬਹਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ  ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਤਹਿਤ ਜਿਲ੍ਹਾ ਬਰਨਾਲਾ ‘ਚ ਤਿੰਨ ਗੇੜਾਂ ‘ਚ ਟੀਕਾਕਰਨ ਕੀਤਾ ਜਾਵੇਗਾ। ਟੀਕਾਕਰਨ ਦਾ ਪਹਿਲਾ ਗੇੜ 11 ਤੋਂ 16 ਸਤੰਬਰ, ਦੂਜਾ ਗੇੜ 9 ਤੋਂ 14 ਅਕਤੂਬਰ ਅਤੇ ਤੀਜਾ ਗੇੜ 20 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਜਿਹੜੇ ਬੱਚੇ ਅਤੇ ਗਰਭਵਤੀ ਔਰਤਾਂ ਸਲੱਮ ਏਰੀਆ, ਭੱਠੇ, ਜੇਲ੍ਹਾਂ, ਝੁੱਗੀ-ਝੋਪੜੀ, ਖੇਤਾਂ ‘ਚ ਪ੍ਰਵਾਸੀ ਅਤੇ ਪੋਲਟਰੀ ਫਾਰਮ ਆਦਿ ਵਿਚ ਰਹਿ ਰਹੇ ਹਨ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਅਧੂਰਾ ਟੀਕਾਕਰਨ ਹੋਇਆ ਹੈ ।ਉਨ੍ਹਾਂ ਲਈ ਸਿਹਤ ਕਰਮਚਾਰੀਆਂ ਵੱਲੋਂ ਕੈਂਪ ਲਗਾ ਕੇ 100 ਪ੍ਰਤੀਸ਼ਤ ਟੀਕਾਕਰਨ ਕੀਤਾ ਜਾਵੇਗਾ।
      ਉਨ੍ਹਾਂ ਜ਼ਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਅਪੀਲ ਕੀਤੀ ਕਿ ਆਪਣੇ ਪੰਜ ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ  ਦੇ ਪੂਰਾ ਟੀਕਾਕਰਨ ਕਰਵਾਇਆ ਜਾਵੇ ਤਾਂ ਜੋ ਇਹਨਾਂ ਨੂੰ ਮੁਕੰਮਲ ਟੀਕਾਕਰਨ ਕਰਕੇ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਸਮੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ,ਡਿਪਟੀ ਮੈਡੀਕਲ ਕਮਿਸ਼ਨਰ ਡਾ.ਗੁ ਰਮਿੰਦਰ ਕੌਰ ਔਜਲਾ, ਨਿਵੇਦਿਤਾ ਵੈਕਸੀਨ ਕੋਲਡ ਚੇਨ ਮਨੇਜਰ ( ਯੂ,ਐਨ,ਡੀ,ਪੀ ) ਅਤੇ ਸਿਹਤ ਵਿਭਾਗ ਦੇ ਕਰਮਚਾਰੀ/ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!