ਚਿੱਟਾ ਬਣਾਉਣ ‘ਤੇ ਵੱਡੇ ਸਪਲਾਇਰਾਂ ਨੂੰ ਫਾਂਸੀ ਦੀ ਮੰਗ ਉੱਭਰੀ

Advertisement
Spread information

ਰਘਵੀਰ ਹੈਪੀ/ ਗਗਨ ਹਰਗੁਣ , ਬਰਨਾਲਾ 6 ਸਤੰਬਰ 2023

       ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਘਰ ਘਰ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੇ ਕੋਹੜ ਲਈ ਜ਼ਿਮੇਵਾਰ ਤਾਕਤਾਂ ਵਿਰੁੱਧ ਵੱਡੀ ਮੁਹਿੰਮ ਦਾ ਅਗਾਜ਼ ਕਰਦਿਆਂ ਤਕੜਾ ਹੱਲਾ ਬੋਲ ਦਿੱਤਾ ਹੈ। ਇਸੇ ਮੁਹਿੰਮ ਨੂੰ ਭਖਾਉਂਦਿਆਂ ਅੱਜ ਯੂਨੀਅਨ ਵੱਲੋਂ ਕਿਸਾਨ,ਮਜ਼ਦੂਰ, ਨੌਜਵਾਨ,ਔਰਤਾਂ ਦਾ ਭਰਪੂਰ ਇਕੱਠ ਕਰਕੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਸੌਂਪਿਆ ਗਿਆ। ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ
ਪੰਜਾਬ ਸਰਕਾਰ ਚਿੱਟੇ ਦੀ ਪੈਦਾਵਾਰ, ਵਪਾਰ ਅਤੇ ਘਰ-ਘਰ ਵੰਡ-ਵੰਡਾਈ ਨੂੰ ਅਣ-ਐਲਾਨੀ ਪਰਵਾਨਗੀ ਦੇਣ ਅਤੇ ਸੁਰੱਖਿਅਤ ਰੱਖਣ ਵਾਲੀ ਨੀਤੀ ਦਾ ਤਿਆਗ ਕਰੇ। ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੁਰੰਤ ਹੱਥ ਲਿਆ ਜਾਵੇ।ਚਿੱਟੇ ਦੇ ਵਪਾਰ ਵਿਚ ਸ਼ਾਮਲ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ, ਉੱਚ ਅਫਸਰਸ਼ਾਹੀ, ਉੱਘੇ ਸਿਆਸਤਦਾਨਾ ਅਤੇ ਵੱਡੇ ਸਮਗਲਰਾਂ ਨੂੰ ਟਿੱਕਿਆ ਜਾਵੇ, ਨਸ਼ਰ ਕੀਤਾ ਜਾਵੇ ਅਤੇ ਸਖ਼ਤ ਸਜਾਵਾਂ ਦਿੱਤੀਆਂ ਜਾਣ।ਪਿਛਲੇ ਸਾਲਾਂ ਦੀਆਂ ਪੁੱਛ-ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾਂ ਫੈਕਟਰੀਆਂ ਦੇ ਕੇਸਾਂ ਦੀ ਪੈਰਵੀ ਕਰਕੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆ। ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ-ਵੰਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਸ ਨੂੰ ਤਬਾਹ ਕੀਤਾ ਜਾਵੇ।                                                     ਚਿੱਟੇ ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸਨੂੰ ਲਾਗੂ ਕੀਤਾ ਜਾਵੇ। ਸਰਕਾਰ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉੱਚ-ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ। ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਵੰਡਕਾਂ ਦੇ ਮੁੜ-ਵਸੇਬੇ ਲਈ ਢੁੱਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ।ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਹਲਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖਤਮ ਕੀਤਾ ਜਾਵੇ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਹਰਦੀਪ ਸਿੰਘ ਟੱਲੇਵਾਲ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਜਰ ਸਕੱ ਜਰਨੈਲ ਸਿੰਘ ਬਦਰਾ ਦਰਸ਼ਨ ਸਿੰਘ ਭੈਣੀ ਮਹਿਰਾਜ ਖਜ਼ਾਨਚੀ ਭਗਤ ਸਿੰਘ ਛੰਨਾ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਬਲਾਕ ਖਜ਼ਾਨਚੀ ਜਰਨੈਲ ਸਿੰਘ ਜਵੰਧਾ ਪਿੰਡੀ ਸੁਖਦੇਵ ਸਿੰਘ ਭੋਤਨਾ ਜੱਜ ਸਿੰਘ ਗਹਿਲ ਮਲਕੀਤ ਸਿੰਘ ਹੇੜੀਕੇ ,ਔਰਤਾਂ ਦੇ ਕਨਵੀਨਰ ਕਮਲਜੀਤ ਕੌਰ ਬਰਨਾਲਾ ਰਾਜਬਿੰਦਰ ਕੌਰ ਭਦੌੜ ਆਦਿ ਨੇ ਵੀ ਸੰਬੋਧਿਤ ਕੀਤਾ। 

Advertisement
Advertisement
Advertisement
Advertisement
Advertisement
Advertisement
error: Content is protected !!