ਖੇਤੀਬਾੜੀ ਅਫਸਰ ਨੇ ਕੀਤੀ ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ

Advertisement
Spread information


-ਪਾਬੰਦੀਸ਼ੁਦਾ/ਨਕਲੀ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ: ਡਾ. ਬਲਦੇਵ ਸਿੰਘ
ਬਰਨਾਲਾ,
‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਬਰਨਾਲਾ ਵਿਖੇ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹ੍ਹਾਂ ਆਖਿਆ ਕਿ ਕਿਸਾਨਾਂ ਨੂੰ ਉੱਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਦੁਕਾਨਾਂ ਦੀ ਚੈਕਿਗ ਕੀਤੀ ਜਾ ਰਹੀ ਹੈ, ਜਿਸ ਲਈ ਵਿਭਾਗ ਨੇ ਕੁਆਲਿਟੀ ਕੰਟਰੋੋਲ ਟੀਮਾਂ ਦਾ ਗਠਨ ਕੀਤਾ ਹੈ। ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਦੀ ਅਗਵਾਈ ਵਿੱਚ ਧਨੌਲਾ ਵਿਖੇ ਖਾਦਾਂ, ਬੀਜਾਂ ਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਭਰਨ ਤੋੋਂ ਇਲਾਵਾ ਕੈਸ਼ ਮੀਮੋੋ ਤੇ ਬਿੱਲ ਬੁੱਕ ਵੀ ਚੈੱਕ ਕੀਤੀਆਂ ਗਈਆਂ। ਚੈਕਿੰਗ ਦੌੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਦੇ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਫਰਮਾਂ ਦੀ ਚੈਕਿੰਗ ਕੀਤੀ ਗਈ ਹੈ ਅਤੇੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਕੋੋਈ ਵੀ ਖੇਤੀ ਇਨਪੁਟਸ ਜਿਵੇਂ ਕੀੜੇਮਾਰ ਦਵਾਈਆਂ, ਖਾਦਾਂ ਤੇ ਬੀਜਾਂ ਦੀ ਖਰੀਦ ਕਰਨ ਸਮੇਂ ਪੱਕਾ ਬਿੱਲ ਦਿੱਤਾ ਜਾਵੇ ਤਾਂ ਜੋੋ ਕਿਸਾਨ ਨਕਲੀ ਖੇਤੀ ਇਪੁਟਸ ਵਿਕਰੇਤਾਵਾਂ ਦੀ ਲੁੱਟ ਤੋੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਜ਼ਿਲ੍ਹੇ ਵਿਚਲੀਆਂ ਸਾਰੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਜੇ ਕਿਸੇ ਕੋੋਲੋੋਂ ਪਾਬੰਦੀਸ਼ੁਦਾ ਨਕਲੀ ਕੀੜੇਮਾਰ ਦਵਾਈਆਂ/ਖਾਦਾਂ ਜਾਂ ਬੀਜ ਮਿਲੇ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਚਰਨ ਸਿੰਘ (ਇਨਫੋੋ.) ਵੀ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!