ਅਸੋ਼ਕ ਧੀਮਾਨ, ਫਤਿਹਗੜ੍ਹ ਸਾਹਿਬ, 8 ਸਤੰਬਰ 2023
ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਸਿਹਤ ਸੰਸਥਾਂਵਾਂ ਵਿਚ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫਤਾ ਮਨਾਇਆ ਗਿਆ, ਜਿਸ ਤਹਿਤ ਮਾਂ ਅਤੇ ਬੱਚੇ ਦੀ ਸਿਹਤ ਸਬੰਧੀ ਪ੍ਰੋਗਰਾਮਾਂ ਵਿਚ ਚੰਗੀ ਖੁਰਾਕ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਸਰਿੰਦਰ ਸਿੰਘ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਅਧੀਨ ਆਉਂਦੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਆਸ਼ਾ ਵਰਕਰਾਂ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀਆਂ ਵੱਲੋਂ ਆਪੋ ਆਪਣੇ ਖੇਤਰ ਵਿੱਚ ਗਰਭਵਤੀ ਔਰਤਾਂ ,ਦੁੱਧ ਪਿਲਾਉਂਦੀਆਂ ਮਾਵਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ।
ਉਹਨਾਂ ਦੱਸਿਆ ਕਿ ਜਿੱਥੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੌਸ਼ਟਿਕ ਖ਼ੁਰਾਕ ਦਾ ਹੋਣਾ ਜਰੂਰੀ ਹੁੰਦਾ ਹੈ ਓਥੇ ਗਰਭਵਤੀ ਔਰਤਾਂ ਲਈ ਵੀ ਪੌਸ਼ਟਿਕ ਅਹਾਰ ਅਤੀ ਜ਼ਰੂਰੀ ਹੈ ਕਿਉਂਕਿ ਇੱਕ ਤੰਦਰੁਸਤ ਔਰਤ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਭੋਜਨ ਵਿੱਚ ਸਾਰੇ ਵਿਟਾਮਨ, ਪ੍ਰੋਟੀਨ, ਕਾਰਬੋਹਾਈਡ੍ਰੇਟਸ, ਖਣਿਜ ਪਦਾਰਥ ਆਦਿ ਲੋੜੀਂਦੀ ਮਾਤਰਾ ਵਿੱਚ ਹੋਣੇ ਚਾਹੀਦੇ ਹਨ ਅਤੇ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਉਸ ਦੀ ਪਹਿਲੀ ਖੁਰਾਕ ਨਾਲੋਂ ਡੇਢ ਗੁਣਾ ਵੱਧ ਖ਼ੁਰਾਕ ਖਾਣੀ ਚਾਹੀਦੀ ਹੈ ਤੇ ਉਸ ਨੂੰ ਆਪਣੀ ਖੁਰਾਕ ਵਿੱਚ ਹਰੀਆਂ ਸਬਜ਼ੀਆਂ , ਹਰੇ ਪੱਤੇਦਾਰ ਸਬਜੀਆਂ,ਦਾਲਾਂ, ਸਲਾਦ ,ਫਲ, ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ, ਪਨੀਰ ਆਦਿ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਬਲਾਕ ਐਕਸ਼ਟੇਸ਼ਨ ਐਜੂਕੇਟਰ ਮਹਾਵੀਰ ਸਿੰਘ ਨੇ ਦੱਸਿਆ ਕਿ ਨਵਜੰਮੇ ਬੱਚੇ ਨੂੰ ਜਨਮ ਦੇ ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਤੇ ਛੇ ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ ਨਾਲ ਬੱਚੇ ਨੂੰ ਕੇਲਾ, ਦਲੀਆ, ਦਹੀਂ, ਦਾਲਾਂ ਆਦਿ ਮੈਸ਼ ਕਰਕੇ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਬੱਚੇ ਦਾ ਸਰੀਰਕ ਤੇ ਮਾਨਸਿਕ ਵਿਕਾਸ ਸਹੀ ਢੰਗ ਨਾਲ ਹੋ ਸਕੇ।
ਉਨ੍ਹਾਂ ਕਿਹਾ ਕਿ ਖੁਰਾਕ ਦੇ ਨਾਲ—ਨਾਲ ਬੱਚਿਆਂ ਦਾ ਟੀਕਾਕਰਨ ਸਮੇਂ ਟੀਕਾਕਰਣ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਭਿਆਨਕ ਬੀਮਾਰੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਬੀ.ਈ.ਈ. ਮਹਾਵੀਰ ਸਿੰਘ, ਐਲ.ਐਚ.ਵੀ. ਜਗਮੋਹਣ ਕੌਰ, ਵਿਜੈ ਕੁਮਾਰੀ, ਸੀ.ਐਚ.ਓ. ਜਸਮੀਤ ਕੌਰ, ਮਾਲਤੀ ਸ਼ਰਮਾਂ, ਸਰਬਜੀਤ ਕੌਰ, ਹਰਪਾਲ ਕੌਰ, ਏ.ਐਨ.ਐਮ ਰਮਾ ਰਾਣੀ, ਭੁਪਿੰਦਰ ਕੌਰ, ਜਸਵੀਰ ਕੌਰ, ਰਵਨੀਤ ਕੌਰ, ਅਮ੍ਰਿਤਪਾਲ ਕੌਰ, ਐਮ.ਪੀ.ਐਚ.ਡਬਲਿਯੂ ਜਗਜੀਤ ਸਿੰਘ, ਰਵੀਇੰਦਰ ਸਿੰਘ, ਮਨਦੀਪ ਸਿੰਘ ਤੇ ਹੋਰ ਮੌਜੂਦ ਸਨ।