ਹਰ ਸ਼ੁਕਰਵਾਰ, ਡੇਂਗੂ ਤੇ ਵਾਰ”

Advertisement
Spread information
ਅਸੋ਼ਕ ਧੀਮਾਨ, ਫਤਹਿਗੜ੍ਹ ਸਾਹਿਬ 8 ਸਤੰਬਰ 2023


      ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ,ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ, ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ “ਹਰ ਸ਼ੁਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਨੂੰ ਸਿਹਤ ਵਿਭਾਗ ਵੱਲੋਂ ਘਰ-ਘਰ ਪਹੁੰਚਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆ ਜ਼ਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਸਮਗਰੀ ਵੀ ਵੰਡੀ ਜਾ ਰਹੀ ਹੈ।                                                                       ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਵੀ ਨਰਸਿੰਗ ਕਾਲਜ਼ ਮੋਹਾਲੀ ਦੇ ਸਿਖਿਆਰਥਿਆਂ ਦੀਆਂ ਟੀਮਾਂ ਬਣਾਕੇ , ਉਨ੍ਹਾਂ ਨੂੰ ਸੈਂਸੇਟਾਈਜ਼ ਕੀਤਾ ਗਿਆ ਅਤੇ ਸਿਹਤ ਕਰਮਚਾਰੀਆਂ ਸਮੇਤ ਇਹਨਾਂ ਟੀਮਾਂ ਦੁਆਰਾ ਸਰਹਿੰਦ, ਫਤਿਹਗੜ੍ਹ ਸਾਹਿਬ, ਬਸੀ ਪਠਾਣਾਂ ਅਤੇ ਬਹਾਦਰਗੜ੍ਹ ਆਦਿ ਏਰੀਆ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਲੋਕਾਂ ਨੂੰ  ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।                   
        ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਇਸ  ਮੌਸਮ ਦੌਰਾਨ ਆਪਣੇ ਕੂਲਰਾਂ ਵਿੱਚ ਪਾਣੀ ਦੀ ਵਰਤੋਂ ਕਰਨੀ ਬੰਦ ਕਰ ਦੇਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ, ਸਪਰੇਅ, ਮੱਛਰਦਾਨੀ ਆਦਿ ਦੀ ਵਰਤੋਂ ਕਰਨ  ਅਤੇ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਹਿਨਣਾ ਯਕੀਨੀ ਬਣਾਉਣ । ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੋ ਜਾਵੇ ਤਾਂ ਉਹ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਕਿਉਂਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ।
Advertisement
Advertisement
Advertisement
Advertisement
Advertisement
error: Content is protected !!