ਰਿਚਾ ਨਾਗਪਾਲ, ਪਟਿਆਲਾ, 11 ਸਤੰਬਰ 2023
ਨਸ਼ਿਆਂ ਨੂੰ ਇੱਕ ਹਫ਼ਤੇ ਅੰਦਰ ਬੰਦ ਕਰਨ ਦੀ ਗੱਲ ਕਰਨ ਵਾਲੀ ਭਗਵੰਤ ਮਾਨ ਸਰਕਾਰ ਅੱਜ਼ ਪੰਜਾਬ ਵਿੱਚੋਂ ਨਸ਼ੇ ਰੋਕਣ ਲਈ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਨਸ਼ਿਆ ਦਾ ਕਹਿਰ ਜਾਰੀ ਹੈ।ਜਿਸ ਕਾਰਨ ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਵਿੱਚ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਕਾਰਜਕਾਲ ਵਿੱਚ ਨਸ਼ਿਆਂ ਦਾ ਵੱਡੇ ਪੱਧਰ ਤੇ ਵਪਾਰ ਚੱਲ ਰਿਹਾ ਹੈ ਜੇਕਰ ਕੋਈ ਵਿਅਕਤੀ ਨਸ਼ਿਆਂ ਦੀ ਰੋਕਥਾਮ ਲਈ ਇੱਕਜੁੱਟ ਹੋ ਕੇ ਕਾਰਜ਼ ਕਰਦਾਂ ਹੈਂ। ਤਾ ਉਸ ਨੂੰ ਦਿਨ ਦਿਹਾੜੇ ਨਸ਼ਾ ਤਸਕਰਾਂ ਵੱਲੋਂ ਮਾਰ ਦਿੱਤਾ ਜਾਂਦਾ ਹੈ। ਤੇ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਵਿਅਕਤੀਆਂ ਖਿਲਾਫ ਹੀ ਪਰਚੇ ਦਰਜ ਕੀਤੇ ਜਾ ਰਹੇ ਹਨ।
ਜਿਸ ਕਾਰਨ ਭਗਵੰਤ ਮਾਨ ਸਰਕਾਰ ਖ਼ਿਲਾਫ਼ ਲੋਕਾਂ ਦਾ ਪ੍ਰਦਰਸ਼ਨ ਥਾ ਥਾ ਜ਼ਾਰੀ ਹੈ। ਰਾਜੂ ਖੰਨਾ ਨੇ ਕਿਹਾ ਕਿ ਆਪ ਸਰਕਾਰ ਤੋਂ ਨਸ਼ਿਆਂ ਨੂੰ ਰੋਕਣ ਦੀਆਂ ਉਮੀਦਾਂ ਨੂੰ ਖ਼ਤਮ ਕਰਕੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਲਈ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਜਿਹਨਾਂ ਨੂੰ ਰੋਕਣ ਲਈ ਵੀ ਸਰਕਾਰ ਵੱਲੋਂ ਪ੍ਰਸ਼ਾਸਨ ਰਾਹੀਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਰਾਜੂ ਖੰਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਅੰਦਰ ਨਸ਼ਿਆ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਆਪ ਸਰਕਾਰ ਤੋਂ ਆਸ ਛੱਡ ਕੇ ਆਪਣੇ ਆਪਣੇ ਇਲਾਕੇ ਤੇ ਪਿੰਡਾ ਵਿੱਚ ਪਹਿਰਾ ਦੇਣ ਤਾ ਜੋ ਨਸ਼ਿਆਂ ਦੇ ਸੁਦਾਗਰਾਂ ਨੂੰ ਨੱਥ ਪਾਈ ਜਾ ਸਕੇ।ਤੇ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ,ਜਥੇਦਾਰ ਪਰਮਜੀਤ ਸਿੰਘ ਖਨਿਆਣ, ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਕੁਲਦੀਪ ਸਿੰਘ ਮਛਰਾਈ,ਪ੍ਰਧਾਨ ਭਿੰਦਰ ਸਿੰਘ ਮੰਡੀ,ਕੇਸਰ ਸਿੰਘ ਸਲਾਣਾ,ਡਾ ਅਰਜੁਨ ਸਿੰਘ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਬੰਸ ਸਿੰਘ ਬਡਾਲੀ,ਕਰਮ ਸਿੰਘ ਘੁਟੀਡ, ਜਥੇਦਾਰ ਸੰਤੋਖ ਸਿੰਘ ਖਨਿਆਣ, ਗੁਰਬਖਸ਼ ਸਿੰਘ ਬੈਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਹਾਜ਼ਰ ਸਨ।