ਸਾਰਾਗੜ੍ਹੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਡੀ.ਸੀ.

Advertisement
Spread information

ਸਾਰਾਗੜ੍ਹੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਹੋਣਗੇ ਮੁੱਖ ਮਹਿਮਾਨ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 11 ਸਤੰਬਰ 2023

Advertisement

      12 ਸਤੰਬਰ 2023 ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਗੁਰੂਦੁਆਰਾ ਸਾਰਾਗੜ੍ਹੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਦਿਨ ਤੇ ਸੰਗਤ ਲਈ ਲੰਗਰ, ਚਾਹ, ਪਾਣੀ ਅਤੇ ਸ਼ਮਿਆਨੇ ਸਮੇਤ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਰਾਜ ਪੱਧਰੀ ਸਮਾਗਮ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।                   

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ  ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ ਤੇ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਸਾਰਾਗੜ੍ਹੀ ਦਿਵਸ ਦੇ ਮੌਕੇ ਤੇ 2 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ”ਸਾਰਾਗੜ੍ਹੀ ਵਾਰ ਮੈਮੋਰੀਅਲ”  ਦਾ ਨੀਂਹ ਪੱਥਰ ਰੱਖਣਗੇ।

          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ  ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਸੰਗਤ ਲਈ ਲੰਗਰ, ਪਾਣੀ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ ਅਧੀਨ ਹੋਣ ਵਾਲੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

            ਇਸ ਮੌਕੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਆਵੇਗੀ ਅਤੇ ਇਸ ਸਬੰਧੀ ਅਧਿਕਾਰੀਆਂ ਦੀਆਂ ਵੱਖ-ਵੱਖ ਸਥਾਨਾਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਾਰਕਿੰਗ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਵਜਾਈ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਇਸ ਮੌਕੇ  ਐਸ.ਡੀ.ਐਮ. ਸ੍ਰੀ ਗੁਰਮੰਦਰ ਸਿੰਘ, ਐਸ.ਪੀ. (ਡੀ) ਸ੍ਰੀ ਰਣਧੀਰ ਕੁਮਾਰ, ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਇੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਸ੍ਰੀ ਹਿਮਾਂਸੂ ਠੱਕਰ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਗੁਰਭੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!