ਬਿੱਟੂ ਜਲਾਲਾਬਾਦੀ, ਫਾਜ਼ਿਲਕਾ,12 ਸਤੰਬਰ 2023
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਵੱਖ—ਵੱਖ ਮਸਲਿਆਂ ਨੂੰ ਲੈ ਕੇ ਵਿਚਾਰ—ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ੋ ਵੀ ਦਰਖਾਸਤਾਂ ਦਫਤਰ ਵਿਖੇ ਆਉਂਦੀਆਂ ਹਨ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਖਜਲ—ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਫਤਰਾਂ ਵਿਖੇ ਆਉਣ ਸਾਰ ਨਾਲੋ—ਨਾਲ ਲੋਕਾਂ ਦੀਆਂ ਦਰਖਾਸਤਾਂ ਦਾ ਹਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਹਨ ਕਿ ਅਧਿਕਾਰੀਆਂ ਵੱਲੋਂ ਦਫਤਰੀ ਕੰਮਾਂ ਨੂੰ ਸਮਾਂਬਧ ਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦਰਖਾਸਤਾਂ ਦਫਤਰਾਂ ਵਿਖੇ ਬਕਾਇਆ ਨਹੀਂ ਹੋਣੀਆਂ ਚਾਹੀਦੀਆਂ, ਨਾਲੋ—ਨਾਲ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ, ਐਸ.ਡੀ.ਐਮ. ਨਿਕਾਸ ਖੀਚੜ, ਰਵਿੰਦਰ ਅਰੋੜਾ, ਆਕਾਸ਼ ਬਾਂਸਲ, ਜ਼ਿਲ੍ਹਾ ਮਾਲ ਅਫਸਰ ਮੈਡਮ ਮਨਦੀਪ ਕੌਰ, ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ, ਸੁਪਰਡੰਟ ਸੰਦੀਪ ਕੁਮਾਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।