ਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਹਸਪਤਾਲ ਤੋਂ “ਅਯੂਸ਼ਮਾਨ ਭਵ” ਮੁਹਿੰਮ ਲਾਂਚ

Advertisement
Spread information
ਅਸ਼ੋਕ ਧੀਮਾਨ,ਫਤਿਹਗੜ੍ਹ ਸਾਹਿਬ,13 ਸਤੰਬਰ 2023


     ਭਾਰਤ ਸਰਕਾਰ ਵਲੋਂ ਅੱਜ  ਦੇਸ਼ ਅੰਦਰ “ਆਯੂਸ਼ਮਾਨ ਭਵ”ਮੁਹਿੰਮ ਲਾਂਚ ਕੀਤੀ ਗਈ ਹੈ ਜਿਸ ਤਹਿਤ ਸਿਹਤ ਸਹੂਲਤਾਂ ਸਬੰਧੀ 17 ਸਤੰਬਰ ਤੋਂ 2 ਅਕਤੂਬਰ ਤੱਕ “ਸੇਵਾ ਪਖਵਾੜਾ” ਮਨਾਇਆ ਜਾਵੇਗਾ। ਜ਼ਿਲ੍ਹੇ ਅੰਦਰ “ਆਯੂਸ਼ਮਾਨ ਭਵ” ਮੁਹਿੰਮ ਨੂੰ ਜ਼ਿਲ੍ਹਾ ਹਸਪਤਾਲ ਤੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਈਸਾ ਸਿੰਗਲ ਅਤੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ  ਲਾਂਚ ਕੀਤਾ ਗਿਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, ( ਜਨਰਲ) ਈਸਾ ਸਿੰਗਲ ਨੇ ਦੱਸਿਆ ਕਿ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਦੁਆਰਾ ਸ਼ੁਰੂ ਕੀਤੀ ਜਾ ਰਹੀ ਇਸ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ “ਸੇਵਾ ਪਖਵਾੜਾ” ਮਨਾਇਆ ਜਾ ਰਿਹਾ ਹੈ।                                               
      ਇਸ ਪਖਵਾੜੇ ਦੌਰਾਨ ਸਵੱਛਤਾ ਅਭਿਆਨ, ਅੰਗ ਦਾਨ ਕਰਨ ਪ੍ਰਤੀ ਅਹਿਦ, ਖੂਨਦਾਨ ਕੈਂਪ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ  ਇਸ ਮੁਹਿੰਮ ਤਹਿਤ ਆਯੂਸ਼ਮਾਨ ਆਪ ਕੇ ਦੁਆਰ,ਅਯੂਸ਼ਮਾਨ ਮੇਲਾ ਅਤੇ ਆਯੂਸਮਾਨ ਸਭਾ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ ।ਉਨ੍ਹਾਂ ਕਿਹਾ ਇਸ ਫਗਵਾੜੇ ਦਾ ਮੁੱਖ ਮੰਤਵ 5 ਸਾਲ ਤੋਂ ਵੱਧ ਉਮਰ ਵਾਲੇ ਹਰ ਬੱਚੇ ਦੀ ਆਭਾ ਆਈ.ਡੀ ਜਨਰੇਟ ਕਰਨਾ, 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਲਬਾਟਰੀ ਟੈਸਟ ਕੀਤੇ ਜਾਣਗੇ , ਟੀ. ਬੀ ਦੇ ਮਰੀਜ਼ਾਂ ਦੀ ਸਕਰੀਨਿੰਗ ਆਦਿ ਕੀਤੀ ਜਾਵੇਗੀ ਅਤੇ ਬਿਮਾਰੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ।                                                 
      ਇਸ ਮੌਕੇ ਤੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ  ਇਸ ਪਖਵਾੜੇ ਦੌਰਾਨ ਸਿਹਤ ਤੇ ਤੰਦਰੁਸਤੀ ਕੇਂਦਰਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਉੱਪਰ ਸਿਹਤ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਮੇਲਿਆਂ ਵਿੱਚ ਆਉਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਾਲੀਆਂ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ । ਓਹਨਾ ਇਹ ਵੀ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਆਭਾ ਆਈ.ਡੀ ਜਨਰੇਟ ਕੀਤੀਆਂ ਜਾਣਗੀਆਂ ਤੇ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ  ਸਿਹਤ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਦੇਸ਼ ਵਿਆਪੀ ਮੁਹਿੰਮ ਦੀ ਵਧੇਰੇ ਜਾਣਕਾਰੀ 1800114 77 ਟੋਲ ਫਰੀ ਨੰਬਰ ਤੇ ਲਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਦੇਸ਼ ਅੰਦਰ ਸਾਰੇ ਗਰੀਬ ਤੇ ਮੱਧ ਵਰਗੀ ਲੋਕਾਂ ਦੀ ਸਿਹਤ ਦੀ ਜਾਂਚ ਹੋਵੇ। ਜਾਂਚ ਦੌਰਾਨ ਕਿਸੇ ਬਿਮਾਰੀ ਦਾ ਪਤਾ ਲੱਗਣ ਤੇ ਉਸ ਦਾ ਇਲਾਜ ਮੁਫ਼ਤ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹੇ ਅੰਦਰ ਟੀ.ਬੀ ਦੇ ਮਰੀਜ਼ਾਂ ਨੂੰ ਗੋਦ ਲੈਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਖਾਦ ਸਮੱਗਰੀ ਵੀ ਵੰਡੀ ਗਈ ਅਤੇ ਅੰਗ ਦਾਨ ਕਰਨ ਸਬੰਧੀ ਪ੍ਰਣ ਵੀ ਲਿਆ ਗਿਆ।                                 
     ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨ ਡਾ ਸਰਿਤਾ,ਜਿਲਾ ਟੀਕਾਕਰਨ ਅਫ਼ਸਰ ਡਾ ਰਾਜੇਸ਼ ਕੁਮਾਰ,ਜਿਲਾ ਪਰਿਵਾਰ ਭਲਾਈ ਅਫ਼ਸਰ ਡਾ ਦਲਜੀਤ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ ਨਵਜੋਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਜਿਲ੍ਹਾ ਟੀ ਬੀ ਅਫ਼ਸਰ ਡਾ ਹਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਅਮਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!