ਅਸੋਕ ਧੀਮਾਨ, ਫਤਿਹਗੜ੍ਹ ਸਾਹਿਬ ,14 ਸਤੰਬਰ 2023
ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ “ਨੀਲੇ ਅਸਮਾਨ ਲਈ ਸਾਫ ਹਵਾ ਦਾ ਅੰਤਰਾਸ਼ਟਰੀ ਦਿਵਸ”ਮਨਾਇਆ ਗਿਆ । ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾਕਟਰ ਦਵਿੰਦਰਜੀਤ ਕੌਰ ਨੇ ਕਿਹਾ ਕਿ ਸਾਫ਼ ਹਵਾ ਲੋਕਾਂ ਦੀ ਸਿਹਤ ਅਤੇ ਸਿਹਤਮੰਦ ਜੀਵਨ ਲਈ ਮਹੱਤਵਪੂਰਨ ਹੈ ਅਤੇ ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਸਭ ਤੋਂ ਵੱਡਾ ਖਤਰਾ ਹੈ ਕਿਉਂਕਿ ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਕਿਸਮ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ,ਇਸ ਲਈ ਸਾਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਇਸ ਸਾਲ ਦੀ ਥੀਮ “ਸਾਫ ਹਵਾ ਲਈ ਇਕੱਠੇ ਹੋਵੋ” ਬਾਰੇ ਜਾਣਕਾਰੀ ਦਿੰਦਿਆ ਕਿਹਾਕਿ ਇਸ ਥੀਮ ਦਾ ਮੁੱਖ ਉਦੇਸ਼ ਹਵਾ ਪ੍ਰਦੂਸ਼ਣ ਤੇ ਕਾਬੂ ਪਾਉਣ ਲਈ ਮਜ਼ਬੂਤ ਸਾਂਝੇਦਾਰੀ, ਸਰਕਾਰਾਂ ਵੱਲੋਂ ਨਿਵੇਸ਼ ਅਤੇ ਸਾਂਝੀ ਜਿੰਮੇਵਾਰੀ ਦੀ ਤੁਰੰਤ ਲੋੜ ਨੂੰ ਉਜਾਗਰ ਕਰਨਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਗੁਰਪ੍ਰੀਤ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਲਾਸਟਿਕ ਵਸਤਾਂ ਦੀ ਵਰਤੋਂ ਬੰਦ ਕੀਤੀ ਜਾਵੇ, ਖਾਣਾ ਬਣਾਉਣ ਲਈ ਧੂੰਏ ਵਾਲੇ ਬਾਲਣ ਦੀ ਵਰਤੋਂ ਨਾ ਕੀਤੀ ਜਾਵੇ, ਜਾਣ -ਆਉਣ ਲਈ ਨਿੱਜੀ ਸਾਧਨਾਂ ਦੀ ਥਾਂ ਪਬਲਿਕ ਟ੍ਰਾਂਸਪੋਰਟ ਦੀ ਵਰਤੋ ਕੀਤੀ ਜਾਵੇ ਅਤੇ ਵਾਤਾਵਰਨ ਨੂੰ ਬਚਾਉਣ ਲਈ ਆਪੋ ਆਪਣੀ ਜੁੰਮੇਵਾਰੀ ਨਿਭਾਈ ਜਾਵੇ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਐਪੀਮੋਲੋਜਿਸਟ ਡਾ ਦੀਪਤੀ, ਜਿਲ੍ਹਾ ਪ੍ਰੋਗਰਾਮ ਮੈਨੇਜਰ ਕਸੀਤਿਜ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀ. ਸੀ. ਸੀ ਅਮਰਜੀਤ ਸਿੰਘ, ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।