ਬਿੱਟੂ ਜਲਾਲਾਬਾਦੀ,ਫਾਜ਼ਿਲਕਾ,14 ਸਤੰਬਰ 202
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖੋ ਅਤੇ ਵਧੋ (ਲਰਨ ਐਂਡ ਗਰੋਅ) ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਚੰਗੇ ਭਵਿੱਖ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਗਿਆ। ਉੱਥੇ ਨਾਲ ਹੀ ਪਰਾਲੀ ਨਾ ਸਾੜਨ ਲਈ ਮਾਤਾ ਪਿਤਾ ਤੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਦਿਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪਰਾਲੀ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਖੂਈਆ ਸਰਵਰ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਕਾਂਵਾਵਾਲੀ, ਸਰਕਾਰੀ ਹਾਈ ਸਕੂਲ ਆਲਮਗੜ੍ਹ ਅਤੇ ਸਰਕਾਰੀ ਮਾਡਲ ਸਕੂਲ ਢਾਣੀ ਲਟਕਣ ਆਦਿ ਵਿਖੇ ਅੱਜ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਫੈਲਾਉਣ ਦਾ ਪ੍ਰਣ ਦਿਵਾਇਆ ਗਿਆ।
ਉਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਵਾਤਾਵਰਣ, ਮਨੁੱਖੀ ਸਿਹਤ ‘ਤੇ ਹੋਣ ਵਾਲੇ ਮਾੜੇ ਪ੍ਰਭਾਵ ਦੇ ਸਨਮੁਖ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਨਾਲ ਜਿੱਥੇ ਮਿੱਟੀ ਦੇ ਲਾਭਕਾਰੀ ਜੈਵਿਕ ਗੁਣ ਨਸ਼ਟ ਹੋ ਜਾਂਦੇ ਹਨ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ। ਇਸੇ ਤਰ੍ਹਾਂ ਧੂੰਏ ਰਾਹੀਂ ਪੈਦਾ ਹੋਣ ਵਾਲੇ ਰੋਗਾਂ ਜਿਵੇਂ ਦਮਾ, ਫੇਫੜਿਆਂ ਅਤੇ ਅੱਖਾਂ ਦੇ ਰੋਗ ਦਾ ਮਨੁੱਖੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਆਪਣਾ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।