ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ,14 ਸਤੰਬਰ 2023
ਪੰਜਾਬ ਸਰਕਾਰ ਵੱਲੋ ਜਨਵਰੀ 2004 ਤੋ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਅਤੇ ਵਿਕਟੇਮਾਈਜੇਸ਼ਨ ਬਦਲੀਆਂ ਦੇ ਖਿਲਾਫ ਅੱਜ ਜਿ਼ਲ੍ਹਾ ਫਿਰੋਜਪੁਰ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੀ.ਪੀ.ਐਫ. ਕਰਮਚਾਰੀਆਂ ਨੇ ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਅਤੇ ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਆਪਣੇ ਰੋਸ ਦਾ ਇਜ਼ਹਾਰ ਕੀਤਾ ।
ਇਸ ਅਰਥੀ ਫੂਕ ਮੁਜ਼ਾਹਰੇ ਵਿਚ ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਗੁਰਪ੍ਰੀਤ ਸਿੰਘ ਔਲਖ ਪ੍ਰਧਾਨ ਜਲ ਸਰੋਤ ਵਿਭਾਗ, ਵੀਰਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਅਮਨਦੀਪ ਸਿੰਘ ਅਤੇ ਹਰਪ੍ਰੀਤ ਦੁੱਗਲ ਜਿ਼ਲ੍ਹਾ ਖਜ਼ਾਨਾ ਦਫਤਰ, ਵਿਸਾ਼ਲ ਮਹਿਤਾ ਜਨਰਲ ਸਕੱਤਰ ਡੀ.ਸੀ. ਦਫਤਰ, ਸਿ਼ਵਾਲ ਖੰਨਾ, ਰਾਹੁਲ ਕੁਮਾਰ, ਨਵਜੋਤ ਸਿੰਘ, ਸ਼ੀਤਲ ਅਸੀਜਾ, ਵਿਜੇ ਕੁਮਾਰ, ਰਾਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਸਮੀਰ ਮਾਨਕਟਾਲਾ ਆਯੁਰਵੈਦਿਕ ਵਿਭਾਗ, ਸਰਬਜੀਤ ਸਿੰਘ ਭੂਮੀ ਰੱਖਿਆ ਵਿਭਾਗ, ਸੁਖਚੈਨ ਸਿੰਘ ਖੇੜੀਬਾੜੀ ਵਿਭਾਗ, ਜਰਨੈਲ ਸਿੰਘ ਸਿਆਲ, ਅਮਰਬੀਰ ਸਿੰਘ ਜਲ ਸਰੋਤ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਪ੍ਰਧਾਨ, ਚੇਤਨ ਰਾਣਾ, ਸੰਦੀਪ ਦਿਓਲ ਅਤੇ ਰੂਪ ਸਿੰਘ ਡੀ.ਸੀ. ਦਫਤਰ, ਸਿਮਰਨਜੀਤ ਸਿਘ ਪਟਵਾਰੀ, ਰੇਸ਼ਮ ਸਿੰਘ ਸ਼ੇਰ ਖਾਂ ਬੀ.ਐਡ ਫਰੰਟ, ਸੁਰਿੰਦਰ ਕੁਮਾਰ ਲੋਕ ਸੰਪਰਕ ਵਿਭਾਗ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ ।
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸ: ਸੁਖਜੀਤ ਸਿੰਘ ਸੂਬਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਫਿਲੌਰ ਤੋ ਧਾਰ ਕਲਾਂ ਵਿਖੇ ਕੀਤੀ ਗਈ ਬਦਲੀ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਇਹ ਬਦਲੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ । ਇਸ ਮੌਕੇ ਮੁਜ਼ਾਹਰਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਲਾਗੂ ਕੀਤੀ ਜਾਵੇ। ਸੀ.ਪੀ.ਐਫ. ਕਰਮਚਾਰੀਆਂ ਨੇ ਐਲਾਨ ਕੀਤਾ ਕਿ ਪਹਿਲੀ ਅਕਤੂਬਰ ਨੂੰ ਦਿਲੀ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਹੋਣ ਜਾ ਰਹੀ ਦੇਸ਼ ਪੱਧਰੀ ਰੈਲੀ ਵਿਚ ਵੱਧ ਚੜ੍ਹਕੇ ਸ਼ਾਮਿਲ ਹੋਣਗੇ ਅਤੇ ਪੰਜਾਬ ਸਰਕਾਰ ਵੱਲੋ ਬੋਲੇ ਜਾ ਰਹੇ ਝੂਠ ਦਾ ਪਰਦਾਫਾਸ਼ ਕਰਨਗੇ । ਇਸ ਅਰਥੀ ਫੂਕ ਮੁਜ਼ਾਹਰੇ ਦੌਰਾਨ ਮੁਲਾਜ਼ਮਾਂ ਦੇ ਇਕੱਠ ਵੱਲੋ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਗਈ ।