ਜ਼ਿਲ੍ਹੇ ‘ਚ ਐਕਟਿਵ ਕੇਸਾਂ ਦੀ ਗਿਣਤੀ 8, ਲੋਕ ਅਹਿਤਿਆਤ ਵਰਤਣ- ਘਨਸ਼ਿਆਮ ਥੋਰੀ
ਹਰਪ੍ਰੀਤ ਕੌਰ ਸੰਗਰੂਰ, 5 ਜੂਨ:2020
ਮਿਸ਼ਨ ਫ਼ਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿੱਚੋਂ 4 ਹੋਰ ਪਾਜ਼ੀਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਵਿਚ ਮਲੇਰਕੋਟਲਾ ਦੇ 3 ਅਤੇ ਧੂਰੀ ਦਾ ਇਕ ਵਸਨੀਕ ਸ਼ਾਮਲ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਹਤਮੰਦ ਹੋਣ ਵਾਲਿਆਂ ਵਿਚ 14 ਦਿਨਾਂ ਦੀ ਬੱਚੀ, 25 ਸਾਲਾਂ ਮਲੇਰਕੋਟਲਾ ਵਾਸੀ ਵਿਅਕਤੀ ਅਤੇ 19 ਵਰ੍ਹਿਆਂ ਦੀ ਲੜਕੀ ਸ਼ਾਮਲ ਹਨ। ਇਸ ਤੋਂ ਇਲਾਵਾ 62 ਸਾਲਾਂ ਦਾ ਜਹਾਂਗੀਰ ਵਾਸੀ ਵੀ ਘਰ ਪਰਤ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਦੇ ਤਿੰਨੇ ਮਰੀਜ਼ 28 ਮਈ ਨੂੰ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਤਬਦੀਲ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਤੰਦਰੁਸਤ ਹੋ ਕੇ ਘਰ ਪਰਤਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਵਿਖੇ ਐਕਟਿਵ ਕੇਸਾਂ ਦੀ ਗਿਣਤੀ 8 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਜੇਰੇ ਇਲਾਜ ਮਰੀਜ਼ਾਂ ਦੀ ਹਾਲਤ ਸਥਿਰ ਹੈ।