ਰਘਬੀਰ ਹੈਪੀ,ਬਰਨਾਲਾ, 15 ਸਤੰਬਰ 2023
ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਅਤੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਆਈ. ਏ. ਐੱਸ ਨੇ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਦਾ ਹੀ ਦਲਿਤਾਂ ਦੀ ਸੇਵਾ ਲਈ ਸਮਰਪਿਤ ਹੈ। ਸ੍ਰੀ ਮੋਹੀ ਨੇ ਕਿਹਾ ਕਿ ਦਲਿਤ ਸਮਾਜ ਆਪਣੀਆਂ ਸ਼ਿਕਾਇਤਾਂ ਸਮਾਂ ਬੱਧ ਤਰੀਕੇ ਨਾਲ ਅਤੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ ਕਮਿਸ਼ਨ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਬਣਦਾ ਇਨਸਾਫ ਦਿਵਾਉਣ ਚ ਮਦਦ ਕੀਤੀ ਜਾ ਸਕੇ।
ਵੱਖ – ਵੱਖ ਕੇਸਾਂ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਬੰਧੀ ਪੜਤਾਲੀਆ ਅਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਕਮਿਸ਼ਨ ਵਿਖੇ 10 ਅਕਤੂਬਰ ਤੱਕ ਜਮ੍ਹਾਂ ਕਰਵਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਰਿਪੋਰਟਾਂ ਤੱਥਾਂ ਦੇ ਆਧਾਰ ਉੱਤੇ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਤਵੰਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰ ਜੀਤ ਸਿੰਘ, ਪੁਲਸ ਅਫਸਰ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।