ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧ ਸਬੰਧੀ ਜਾਗਰੂਕਤਾ ਕੈਂਪ ਲਗਾਏ

Advertisement
Spread information

ਰਿਚਾ ਨਾਗਪਾਲ,ਪਟਿਆਲਾ, 15 ਸਤੰਬਰ 2023


    ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡਾਂ ਡਰੋਲਾ, ਡਰੋਲੀ, ਭਾਨਰਾ, ਸ਼ੇਖੂਪਰ, ਬੱਡਲਾ, ਬੱਡਲੀ ਅਤੇ ਪਿੱਪਲਖੇੜੀ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਡਰੋਲਾ ਅਤੇ ਸ਼ੇਖੂਪੁਰਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ।                                       
     ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਨੇ ਦੱਸਿਆ ਕੈਂਪ ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ।
     ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਰੰਧਾਵਾ ਅਤੇ ਡਾ. ਲਵਦੀਪ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉੱਦਮਾਂ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਕੰਮ ਵਿਚ ਸਹਿਯੋਗ ਦੇਣ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਹਰਮਨਦੀਪ ਸਿੰਘ ਅਤੇ ਅਮਰਨਾਥ ਅਤੇ ਏ.ਟੀ.ਐਮ. ਵਰਿੰਦਰ ਸਿੰਘ ਨੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਸਰਫੇਸ ਸੀਡਰ ਮਸ਼ੀਨ ਅਪਲਾਈ ਕਰਨ ਸਬੰਧੀ ਜਾਗਰੂਕ ਕੀਤਾ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਜਸਵੀਰ ਸਿੰਘ, ਮਨਦੀਪ ਸਿੰਘ, ਕਾਕਾ ਸਿੰਘ, ਅਮਨਦੀਪ ਸਿੰਘ, ਦਿਲਬਾਰਾ ਸਿੰਘ। ਚਮਕੌਰ ਸਿੰਘ, ਮੰਗਾ ਗਿਰ, ਰਾਮ ਗਿਰ, ਕ੍ਰਿਸ਼ਨ ਗਿਰ, ਬਲਵਿੰਦਰ ਸਿੰਘ ਅਤੇ ਧਰਮਪਾਲ ਗਿਰ ਨੇ ਭਾਗ ਲਿਆ।

Advertisement
Advertisement
Advertisement
Advertisement
Advertisement
Advertisement
error: Content is protected !!