ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਸਤੰਬਰ 2023
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰੇਦਸ਼ਾ ਹੇਠ ਪਰਾਲੀ ਨਾ ਸਾੜਨ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਵਿਢੀ ਗਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਕੂਲਾਂ ਵਿਖੇ ਵੀ ਬਚਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਖੇਤੀਬਾੜੀ ਸੰਦਾਂ ਰਾਹੀਂ ਸੰਭਾਲ ਕਰਨ ਪ੍ਰਤੀ ਵੱਧ ਤੋਂ ਵੱਧ ਪ੍ਰਸਾਰ ਕਰਨ ਸਬੰਧੀ ਸਹੁੰ ਚੁਕਾਈ ਜਾ ਰਹੀ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਪਿੰਡ ਫਲੀਆਂ ਵਾਲਾ (ਚੱਕ ਅਰਾਈਂਆ ਵਾਲਾ), ਪਿੰਡ ਲਮੋਚਰ ਖੁਰਦ ਅਤੇ ਚੱਕ ਸਰਕਾਰ ਮੁਹਜੀ ਪ੍ਰਭਾਤ ਸਿੰਘ ਵਾਲਾ, ਪਿੰਡ ਚੱਕ ਮੌਜ਼ਦੀਨ ਵਾਲਾ, ਚੱਕ ਰੋੜਾਂ ਵਾਲਾ, ਢਾਬ ਖੁਸ਼ਹਾਲ ਜੋਈਆਂ ਦੇ ਨਾਲ-ਨਾਲ ਹੋਰਨਾਂ ਪਿੰਡਾਂ ਵਿਖੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਗੁਰਪ੍ਰੀਤ ਸਿੰਘ ਏ.ਡੀ.ਓ, ਕਮਲਪ੍ਰੀਤ ਸਿੰਘ ਏ.ਟੀ.ਐਮ. , ਅਮਨਦੀਪ ਕੰਬੋਜ, ਅੰਸ਼ੁਲ ਬਾਂਸਲ ਏ.ਟੀ.ਐਮ. ਵਲੋਂ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਅਤੇ ਓਹਨਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਜਜਬ ਕਰਨ ਦੇ ਵੱਖ ਵੱਖ ਤਰੀਕੇ ਵੀ ਦੱਸੇ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ ਵੱਖ ਸੰਦਾਂ ਦੀ ਵਰਤੋਂ ਬਾਰੇ ਵੀ ਦਸਿਆ ਅਤੇ ਕਿਹਾ ਕਿ ਪਰਾਲੀ ਨੂੰ ਨਾ ਸਾੜ ਕੇ ਮਿੱਟੀ ਵਿੱਚ ਹੀ ਜਜਬ ਕਰਨ ਨਾਲ ਜ਼ਮੀਨ ਹੋਰ ਵੀ ਉਪਜਾਊ ਹੁੰਦੀ ਹੈ।
ਇਸ ਤੋਂ ਇਲਾਵਾ ਸਕੂਲਾਂ ਵਿਖੇ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਉਹ ਆਪਣੇ ਘਰ ਜਾ ਕੇ ਆਪਣੀ ਸਮਾਜ ਤੇ ਸੋਸਾਇਟੀ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਬੰਦ ਕਰਵਾਉਣ ਵਿਚ ਆਪਣਾ ਯੋਗਦਾਨ ਅਦਾ ਕਰਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਵੱਲੋਂ ਸਰਕਾਰੀ ਹਾਈ ਮੌਜੂਮ ਸਹੁੰ ਚੁਕਾਈ, ਬੂਰਵਾਲਾ, ਚੱਕੇ ਸਿੰਘੇਵਾਲਾ, ਜਲਾਲਾਬਾਦ ਤੋਂ ਇਲਾਵਾ ਹੋਰ ਸਕੂਲਾਂ ਵਿਚ ਲਗਾਤਾਰ ਪਰਾਲੀ ਦੀ ਸਾਂਭ-ਸੰਭਾਲ ਦੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।