ਅਸੋਕ ਧੀਮਾਨ,ਫਤਿਹਗੜ੍ਹ ਸਾਹਿਬ,16 ਸਤੰਬਰ 2023
ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਬੀਤੇ ਦਿਨੀਂ ਆਯੂਸ਼ਮਾਨ ਭਵ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ ਹੈ ਜਿਸਦੇ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਵੱਖ—ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।ਜਿਸ ਸਬੰਧੀ ਅੱਜ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸਿਵਲ ਸਰਜਨ ਡਾ. ਦਵਿੰੰਦਰਜੀਤ ਕੌਰ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸਿਹਤਕਾਮਿਆਂ ਦੀ ਟ੍ਰੇਨਿੰਗ ਕਰਵਾਈ ਗਈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਸਬੰਧੀ ਕੈਪਾਂ ਦਾ ਆਯੋਜਨ ਵੀ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿਖ ਖੂਨ ਦਾਨ ਕੈਂਪ ਵੀ ਲਗਾਏ ਜਾਣਗੇ ਅਤੇ ਨਾਲ ਹੀ ਅੰਗਦਾਨ ਨੂੰ ਉਤਸਾਹਿਤ ਕਰਨ ਸਬੰਧੀ ਸੋਹੰ ਚੁੱਕ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਅਭਿਆਨ ਵੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾਣਗੇ।ਸੀ.ਐਚ.ਸੀ. ਪੱਧਰ ਤੇ 6 ਅਕਤੂਬਰ ਨੂੰ ਮੈਡੀਕਲ ਕਾਲਜ਼ ਪਟਿਆਲਾ ਦੀ ਸਹਾਇਤਾ ਦੇ ਨਾਲ ਹੈਲਥ ਮੇਲੇ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਉੱਚ ਜੋਖਿਮ ਵਾਲੇ ਮਰੀਜ਼ਾ ਦਾ ਵਿਸ਼ੇਸ਼ ਚੈਕਅੱਪ ਕੀਤਾ ਜਾਵੇਗਾ।
ਪ੍ਰੋਗਰਾਮ ਬਾਰੇ ਹੋਰ ਚਾਨਣਾ ਪਾਉਂਦਿਆਂ ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲੇ ਹਫਤੇ ਨਾਨ—ਕਮਿਊਨੀਕੇਬਲ ਡਿਸੀਜ਼ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ ਜਦਕਿ ਦੂਸਰੇ ਹਫ਼ਤੇ ਨਾਨ—ਕਮਿਊਨੀਕੇਬਲ ਡਿਸੀਜ਼ ਅਤੇ ਤੀਸਰੇ ਹਫ਼ਤੇ ਜੱਚਾ ਬੱਚਾ ਸਿਹਤ ਸੰਭਾਲ ਬਾਰੇ ਜਾਗਰੂਕਤਾ ਪ੍ਰੋਗਰਾਮ ਹੋਣਗੇ।ਇਸ ਮੌਕੇ ਸੀ.ਐਚ.ਸੀ. ਚਨਾਰਥਲ ਕਲਾਂ ਦੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।