17 ਸਤੰਬਰ ਨੂੰ ਸਵੱਛਤਾ ਤਹਿਤ ਕੱਢੀ ਜਾਵੇਗੀ ਜਾਗਰੂਕਤਾ ਰੈਲੀ

Advertisement
Spread information
ਬਿੱਟੂ ਜਲਾਲਾਬਾਦੀ,ਅਬੋਹਰ, 16 ਸਤੰਬਰ 2023


    ਇੰਡੀਅਨ ਸਵੱਛਤਾ ਲੀਗ ਦੇ ਪੰਦਰਵਾੜੇ ਦੀ ਸ਼ੁਰੂਆਤ ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਤੋਂ ਕੀਤੀ ਜਾ ਰਹੀ ਹੈ ਜਿਸ ਵਿਚ ਸ਼ਹਿਰ ਅੰਦਰ ਰੈਲੀ ਕੱਢੀ ਜਾਵੇਗੀ ਜਿਸ ਦੀ ਸ਼ੁਰੂਆਤ ਨਹਿਰੂ ਪਾਰਕ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਕੱਢਣ ਦਾ ਮੰਤਵ ਸ਼ਹਿਰ ਵਾਸੀਆਂ ਨੂੰ ਸਾਫ—ਸਫਾਈ ਰੱਖਣ ਦਾ ਸੁਨੇਹਾ ਦਿੱਤਾ ਜਾਣਾ ਹੈ ਤੇ ਆਪਣੇ ਸ਼ਹਿਰ ਨੂੰ ਸਵੱਛ ਬਣਾਉਣਾ ਹੈ।                                     ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਬੋਹਰ ਨੂੰ ਸਾਫ-ਸੁਥਰਾ ਤੇ ਗੰਦਗੀ ਮੁਕਤ ਬਣਾਉਣ ਲਈ ਸ਼ਹਿਰ ਵਾਸੀਆ ਨੂੰ ਸੱਦਾ ਦਿੰਦਿਆਂ https://innovateindia.mygov.in/islseason2/  ਲਿੰਕ *ਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਕਿਹਾ ਤਾਂ ਜ਼ੋ ਇਸ ਮੁਹਿੰਮ ਨੂੰ ਸਫਲਤਾਪੂਰਵਕ ਚਲਾਇਆ ਜਾ ਸਕੇ ਅਤੇ ਆਪਣੇ ਸ਼ਹਿਰ ਨੂੰ ਗੰਦਗੀ ਮੁਕਤ ਅਤੇ ਬਿਮਾਰੀਆਂ ਮੁਕਤ ਬਣਾਇਆ ਜਾ ਸਕੇ।
    ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਯੂਥ ਕਲੱਬ, ਸਮਾਜ ਸੇਵੀ ਸੰਸਥਾਵਾਂ,ਨੌਜਵਾਨ ਵਰਗ, ਵਲੰਟੀਅਰ, ਸੈਲਫ ਹੈਲਪ ਗਰੁੱਪ, ਐਨ.ਸੀ.ਸੀ. ਤੇ ਐਨ.ਐਸ.ਐਸ., ਸਿੰਗਰ ਅਮਨ ਅਬੋਹਰ ਨੂੰ ਨਾਲ ਜੋੜ ਦੇ ਇਸ ਅਭਿਆਨ ਦੀ ਸ਼ੁਰੂਆਤ ਕਰਵਾਈ ਜਾਵੇਗੀ।
   ਨਗਰ ਨਿਗਮ ਕਮਿਸ਼ਨਰ ਨੇ ਸਵੱਛਤਾ ਹੀ ਸੇਵਾ ਥੀਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾਣ ਵਾਲੇ ਪੰਦਰਵਾੜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਵੱਖ—ਵੱਖ ਗਤੀਵਿਧੀਆਂ ਉਲੀਕ ਕੇ ਲੋਕਾਂ ਨੂੰ ਸ਼ਹਿਰ ਨੂੰ ਗੰਦਗੀ ਮੁਕਤ ਬਣਾਉਣ, ਪਲਾਸਟਿਕ ਮੁਕਤ ਅਤੇ ਗੀਲੇ ਕੂੜੇ—ਸੁੱਕੇ ਕੂੜੇ ਨੂੰ ਵੱਖ—ਵੱਖ ਜਮ੍ਹਾਂ ਕਰਵਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਇਸ ਤੋਂ ਖਾਦ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪੰਦਰਵਾੜੇ ਦਾ ਇਕੋ-ਇਕ ਉਦੇਸ਼ ਗੰਦਗੀ ਮੁਕਤ ਕਰਦਿਆਂ ਅਬੋਹਰ ਸ਼ਹਿਰ ਨੂੰ ਸਵੱਛ ਬਣਾਉਣਾ ਹੈ।

Advertisement
Advertisement
Advertisement
Advertisement
Advertisement
error: Content is protected !!