ਕੋਵਿਡ 19- ਲੁਧਿਆਣਾ ਦਾ ਛਾਉਣੀ ਮੁਹੱਲਾ ਕੰਟੇਂਨਮੈਂਟ ਜ਼ੋਨ ਐਲਾਨਿਆ

Advertisement
Spread information

ਇਲਾਕਾ ਸੀਲ, ਸਿਰਫ਼ ਘਰੇਲੂ ਜ਼ਰੂਰੀ ਸੇਵਾਵਾਂ ਹੀ ਮੁਹੱਈਆ ਹੋਣਗੀਆਂ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ


ਦਵਿੰਦਰ ਡੀ.ਕੇ. ਲੁਧਿਆਣਾ, 5 ਜੂਨ 2020

         ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 16 ਹੋਰ ਮਾਮਲੇ ਸਾਹਮਣੇ ਆਏ ਹਨ। ਉਨ•ਾਂ ਦੱਸਿਆ ਕਿ ਇਨ•ਾਂ ਮਰੀਜ਼ਾਂ ਵਿੱਚੋਂ 5 ਮਰੀਜ਼ ਛਾਉਣੀ ਮੁਹੱਲਾ ਨਾਲ, 3 ਮਾਡਲ ਟਾਊਨ ਐਕਸਟੈਨਸ਼ਨ ਨਾਲ, 4 ਖੰਨਾ ਨਾਲ, 2 ਮਾਧੋਪੁਰੀ ਨਾਲ, 1 ਇਸਲਾਮਗੰਜ ਨਾਲ ਸੰਬੰਧਤ ਹਨ। ਇੱਕ ਮਰੀਜ਼ ਦਿੱਲੀ ਨਾਲ ਸੰਬੰਧਤ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਕਿਉਂਕਿ ਇਕੱਲੇ ਛਾਉਣੀ ਮੁਹੱਲੇ ਵਿੱਚੋਂ ਹੀ ਹੁਣ ਤੱਕ 15 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਤਾਂ ਇਸ ਇਲਾਕੇ ਨੂੰ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਜਿਸ ਨਾਲ ਇਸ ਇਲਾਕੇ ਵਿੱਚ ਕਰਫਿਊ/ਲੌਕਡਾਊਨ ਵਰਗੀ ਸਥਿਤੀ ਬਣਾ ਕੇ ਰੱਖੀ ਜਾਵੇਗੀ। ਇਸ ਖੇਤਰ ਵਿੱਚੋਂ ਨਾ ਹੀ ਕਿਸੇ ਵਿਅਕਤੀ ਨੂੰ ਬਾਹਰ ਜਾਣ ਅਤੇ ਨਾ ਹੀ ਅੰਦਰ ਆਉਣ ਦੀ ਆਗਿਆ ਹੋਵੇਗੀ। ਇਸ ਖੇਤਰ ਨੂੰ ਪੂਰੀ ਤਰ•ਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਵਿੱਚ ਸਿਰਫ਼ ਘਰੇਲੂ ਅਤੇ ਜ਼ਰੂਰੀ ਸੇਵਾਵਾਂ ਹੀ ਚਾਲੂ ਰੱਖੀਆਂ ਜਾਣਗੀਆਂ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ•ਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 5 ਜੂਨ, 2020 ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 160 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 9806 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 9121 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 8799 ਨਤੀਜੇ ਨੈਗੇਟਿਵ ਆਏ ਹਨ, ਜਦਕਿ 685 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 226 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 96 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 160 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ 7576 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1591 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 237 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 603 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

Advertisement
Advertisement
Advertisement
Advertisement
Advertisement
Advertisement
error: Content is protected !!