ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸ਼ਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੌਣ ਕਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਬਲਾਕ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਅਤੇ ਮਾਨਵ ਵਿਕਾਸ ਸੰਸਥਾਨ ਦੇ ਜ਼ਿਲ੍ਹਾ ਕੋਆਰਡੀਨੇਟਰ ਧੀਰਜ ਸ਼ਰਮਾ, ਅੰਗਰੇਜ਼ ਸਿੰਘ ਅਤੇ ਟੀ.ਐਨ.ਸੀ. ਦੀ ਸਮਰਿਧੀ ਸੂਦ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਕੈਂਪ ਵਿੱਚ ਐਸ.ਡੀ.ਐਮ. ਪਟਿਆਲਾ ਡਾ. ਇਸ਼ਮਤ ਵਿਜੈ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਹਾਜ਼ਰ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾਉਣ।
ਇਸ ਕੈਂਪ ਵਿਚ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉਪਰ ਦਿੱਤੀ ਗਈ ਮਸ਼ੀਨਰੀ ਬਾਰੇ ਜਾਣਕਾਰੀ ਦੱਸਿਆ। ਇਸ ਕੈਂਪ ਵਿਚ ਤਹਿਸੀਲ ਪਟਿਆਲਾ ਦੇ ਪਿੰਡ ਚਲੇਲਾ, ਭਟੇੜੀ ਕਲਾਂ, ਦੌਣਕਲਾਂ, ਆਲਮਪੁਰ, ਹਰਦਾਸਪੁਰ, ਸਿਊਣਾ, ਲੰਗ, ਬਖਸ਼ੀਵਾਲ, ਸਵਾਜਪੁਰ, ਬਿਸ਼ਨਪੁਰ ਛੰਨਾ ਅਤੇ ਭੱਠਲਾ ਦੇ ਖੇਤੀਬਾੜੀ ਨਾਲ ਸਬੰਧਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ, ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ, ਬਿਨਾਂ ਕੱਦੂ ਕੀਤੇ ਝੋਨਾ ਲਗਾਉਣ ਵਾਲੇ, ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੇ ਕਰਨਲ ਭੁਪਿੰਦਰਪਾਲ ਸਿੰਘ, ਅਵਤਾਰ ਸਿੰਘ, ਅਮਨਦੀਪ ਸਿੰਘ, ਤੀਰਕ ਸਿੰਘ, ਮਨਦੀਪ ਸਿੰਘ, ਰਾਜਿੰਦਰ ਸਿੰਘ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਪਰਵਿੰਦਰ ਸਿੰਘ, ਪ੍ਰਗਟ ਸਿੰਘ, ਨਰਿੰਦਰਜੀਤ ਸਿੰਘ, ਪ੍ਰਭਸਿਮਰਨਜੀਤ ਸਿੰਘ, ਮੱਖਣ ਸਿੰਘ, ਤਰਲੋਚਨ ਸਿੰਘ, ਜਸਪਾਲ ਸਿੰਘ, ਰਾਜ ਮੋਹਨ ਸਿੰਘ ਕਾਲੇਕਾ, ਰਣਜੀਤ ਸਿੰਘ, ਹਰੀ ਸਿੰਘ ਆਦਿ 20 ਕਿਸਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸ. ਬਲਵੀਰ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਪਿੰਡ ਦੇ ਕਿਸਾਨ ਲਾਭ ਸਿੰਘ, ਧਰਮਿੰਦਰ ਸਿੰਘ, ਸੁਖਚੈਨ ਸਿੰਘ, ਪਰਮਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਅਗਾਂਹਵਧੂ ਕਿਸਾਨਾਂ ਵਜੋਂ ਸਨਮਾਨਿਤ ਕਰਨ ਦੀ ਅਪੀਲ ਕੀਤੀ।
ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਅਜਿਹੇ ਕੈਂਪ ਸਰਕਲ ਦੌਣਕਲਾਂ ਦੇ ਹੋਰ ਪਿੰਡਾਂ ਵਿਚ ਵੀ ਜਲਦ ਲਗਾਏ ਜਾਣਗੇ ਅਤੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਪੀ.ਐਮ.ਕਿਸਾਨ ਨਿਧੀ ਸਕੀਮ ਤਹਿਤ ਕਿਸ਼ਤ ਬੰਦ ਹੋ ਚੁੱਕੀ ਹੈ, ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨਾਂ ਨੇ ਆਪਣੇ ਤਜਰਬੇ ਦੂਜੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਟੀ.ਐਮ. ਕਮਲਦੀਪ ਸਿੰਘ ਅਤੇ ਗੁਰਦੀਪ ਸਿੰਘ ਤੋਂ ਇਲਾਵਾ ਲਗਭਗ 120-130 ਕਿਸਾਨਾਂ ਨੇ ਭਾਗ ਲਿਆ।
ਖੇਤੀਬਾੜੀ ਵਿਭਾਗ ਨੇ ਪਿੰਡ ਦੌਣ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ
ਰਿਚਾ ਨਾਗਪਾਲ,ਪਟਿਆਲਾ,18 ਸਤੰਬਰ 2023